- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ 9 ਅਕਤੂਬਰ ਦੇ ਨਕੋਦਰ ਧਰਨੇ ਦੀ ਹਮਾਇਤ- ਲੇਖਕਾਂ ਨੂੰ ਸ਼ਮੂਲੀਅਤ ਦਾ ਸੱਦਾ

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਕੇਂਦਰੀ ਪੰਜਾਬੀ ਲੇਖਕ ਸਭਾ ਨੇ ਪਿੰਡ ਤਲਵੰਡੀ ਸਲੇਮ ’ਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਵਿੱਤ ਸਕੱਤਰ ਹਰਮੇਸ਼ ਮਾਲੜੀ ਨਾਲ ਕਥਿਤ ਜਾਤੀ ਸੂਚਕ ਦੁਰਵਿਹਾਰ ਤੇ ਪਾਸ਼-ਹੰਸ ਰਾਜ ਸ਼ਹੀਦੀ ਯਾਦਗਾਰੀ ਕੰਪਲੈਕਸ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ 9 ਅਕਤੂਬਰ ਨੂੰ ਡੀਐੱਸਪੀ ਨਕੋਦਰ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਦੀ ਡਟਵੀਂ ਹਮਾਇਤ ਕੀਤੀ ਹੈ। ਸਭਾ ਨੇ ਸਮੁੱਚੇ ਲੇਖਕ ਭਾਈਚਾਰੇ ਨੂੰ ਇਸ ਧਰਨੇ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਸਾਂਝੇ ਬਿਆਨ ’ਚ ਕਿਹਾ ਕਿ ਜਾਤੀ ਦੇ ਨਾਂ