- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੇਅਰਮੈਨ ਅਗਰਵਾਲ ਨੇ ‘ਆਪ’ ਉਮੀਦਵਾਰ ਪਾਲਾ ਜਲਾਲਪੁਰ ਨੂੰ ਦਿੱਤੀ ਵਧਾਈ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਆਮ ਆਦਮੀ ਪਾਰਟੀ ਵੱਲੋਂ ਹਲਕਾ ਸ਼ਾਹਕੋਟ ਤੋਂ ਬਲਵੀਰ ਸਿੰਘ ਪਾਲਾ ਜਲਾਲਪੁਰ ਨੂੰ ਉਮੀਦਵਾਰ ਐਲਾਨੇ ਜਾਣ ’ਤੇ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਕੁਮਾਰ ਅਗਰਵਾਲ ਵੱਲੋਂ ਜਲਾਲਪੁਰ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ। ਇਸ ਮੌਕੇ ਚੇਅਰਮੈਨ ਅਗਰਵਾਲ ਨੇ ਦਾਅਵਾ ਕੀਤਾ ਕਿ ਪਾਲਾ ਜਲਾਲਪੁਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸ਼ਾਹਕੋਟ ਹਲਕੇ ਵਿਚ ਇਤਿਹਾਸਕ ਜਿੱਤ ਦਰਜ ਕਰੇਗੀ ਅਤੇ ਉਹ ਆਪਣੇ ਵਿਰੋਧੀਆਂ ਨੂੰ ਵੱਡੀ ਲੀਡ ਨਾਲ ਮਾਤ ਦੇਣਗੇ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਮਿਹਨਤੀ ਆਗੂ ਨੂੰ ਟਿਕਟ ਦੇ ਕੇ ਵਰਕਰਾਂ ਦਾ ਮਾਣ ਵਧਾਇਆ ਗਿਆ ਹੈ। ਹਲਕੇ ਦਾ ਵਪਾਰੀ ਵਰਗ ਤੇ ਲੋਕ ਪਾਲਾ ਜਲਾਲਪੁਰ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ। ਇਸ ਮੌਕੇ ਪਾਲਾ ਜਲਾਲਪੁਰ ਨੇ ਉਮੀਦਵਾਰ ਬਣਾਏ ਜਾਣ ’ਤੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜੋ ਉਨ੍ਹਾਂ ’ਤੇ ਭਰੋਸਾ ਜਤਾਇਆ ਗਿਆ ਹੈ, ਉਹ ਉਸ ’ਤੇ ਖਰੇ ਉਤਰਨਗੇ ਅਤੇ ਲੋਕਾਂ ਦੇ ਪਿਆਰ ਤੇ ਸਾਥ ਨਾਲ ਚੋਣ ਮੈਦਾਨ ਵਿਚ ਫ਼ਤਿਹ ਹਾਸਲ ਕਰਨਗੇ।