ਚੇਅਰਮੈਨ ਗਰੇਵਾਲ ਨੇ ਮੰਤਰੀ ਬੈਂਸ ਨੂੰ ਦਿੱਤੀ ਵਧਾਈ
ਚੇਅਰਮੈਨ ਚੰਦਨ ਗਰੇਵਾਲ ਨੇ ਹਰਜੋਤ ਸਿੰਘ ਬੈਂਸ ਨੂੰ ਦਿੱਤੀ ਵਧਾਈ
Publish Date: Tue, 12 May 2026 09:10 PM (IST)
Updated Date: Tue, 12 May 2026 09:12 PM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ
ਪੰਜਾਬ ਸਫਾਈ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਨਵੇਂ ਬਣੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਹੁਦਾ ਸੰਭਾਲਣ ’ਤੇ ਗੁਲਦਸਤਾ ਭੇਟ ਕਰ ਕੇ ਵਧਾਈ ਦਿੱਤੀ ਤੇ ਉਨ੍ਹਾਂ ਨਾਲ ਪੰਜਾਬ ਦੇ ਸਫਾਈ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਸਫਾਈ ਮੁਲਾਜ਼ਮਾਂ ਦੀ ਭਲਾਈ ਲਈ ਸਰਕਾਰ ਵਚਨਬੱਧ ਹੈ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ।