ਚੇਅਰਮੈਨ ਟੀਨੂੰ ਨੇ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ ਮਿਸ਼ਨ ਕਲੀਨ ਪੰਜਾਬ ਤਹਿਤ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਸਫਾਈ ਮੁਹਿੰਮ ਦਾ ਲਿਆ ਜਾਇਜ਼ਾ
Publish Date: Thu, 03 Sep 2026 08:21 PM (IST)
Updated Date: Thu, 03 Sep 2026 08:22 PM (IST)
-ਲੋਕਾਂ ਨੂੰ ਸਫਾਈ ਮੁਹਿੰਮ ਨਾਲ ਜੁੜਨ ਤੇ ਸਫਾਈ ਕਾਰਜਾਂ ’ਚ ਸਹਿਯੋਗ ਦੇਣ ਦੀ ਅਪੀਲ ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਹਲਕਾ ਆਦਮਪੁਰ ’ਚ ਚੱਲ ਰਹੀ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ। ਉਨ੍ਹਾਂ ਸਥਾਨਕ ਬੱਸ ਸਟੈਂਡ ਸਮੇਤ ਵੱਖ-ਵੱਖ ਥਾਵਾਂ ਤੇ ਚੱਲ ਰਹੇ ਸਫਾਈ ਕਾਰਜਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ 29 ਅਗਸਤ ਤੋਂ ਸ਼ੁਰੂ ਹੋਈ 10 ਦਿਨਾਂ ਮੁਹਿੰਮ ਦਾ ਮੁੱਖ ਉਦੇਸ਼ ਖੁੱਲ੍ਹੇ ’ਚ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀਵੀਪੀ) ਨੂੰ ਖਤਮ ਕਰਨਾ, ਇਨ੍ਹਾਂ ਥਾਵਾਂ ਤੇ ਮੁੜ ਕੂੜਾ ਇਕੱਠਾ ਹੋਣ ਤੋਂ ਰੋਕਣਾ ਤੇ ਲੋਕਾਂ ’ਚ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਸਫਾਈ ਸਿਰਫ਼ ਸਰਕਾਰ ਜਾਂ ਸਫਾਈ ਕਰਮਚਾਰੀਆਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਘਰੇਲੂ ਕੂੜੇ ਦਾ ਢੁੱਕਵੇਂ ਢੰਗ ਨਾਲ ਨਿਪਟਾਰਾ ਕਰਨ ਤੇ ਕੂੜਾ-ਕਰਕਟ ਖੁੱਲ੍ਹੇ ’ਚ ਜਾਂ ਇਧਰ-ਉਧਰ ਨਾ ਸੁੱਟਣ ਦੀ ਅਪੀਲ ਕੀਤੀ। ਇਸ ਮੌਕੇ ਨਗਰ ਕੌਂਸਲਰ ਚਰਨਜੀਤ ਸਿੰਘ ਸ਼ੇਰੀ, ਪਵਿੱਤਰ ਸਿੰਘ, ਦਵਿੰਦਰ ਸਿੰਘ ਸੂਰੀ, ਜੋਗਿੰਦਰ ਪਾਲ, ਬਿਕਰਮ ਬੱਧਣ, ਕਾਰਜ ਸਾਧਕ ਅਫ਼ਸਰ ਰਾਜੀਵ ਓਬਰਾਏ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੀਰਤ ਸਿੰਘ ਨਿੱਝਰ, ਪੰਕਜ ਹਨੀ, ਰਾਕੇਸ਼ ਆਗਰਵਾਲ, ਤਨੁਜ, ਲਖਨ ਬਾਹਰੀ ਤੇ ਹੋਰ ਸਫਾਈ ਕਰਮਚਾਰੀ ਹਾਜ਼ਰ ਸਨ।