ਅਧੂਰੇ ਕਾਗਜ਼ਾਂ ਵਾਲੇ ਵਾਹਨ ਚਾਲਕਾਂ ਦੇ ਕੱਟੇ ਚਲਾਨ
ਅਧੂਰੇ ਕਾਗਜ਼ਾਂ ਵਾਲੇ ਵਾਹਨ ਚਾਲਕਾਂ ਦੇ ਕੱਟੇ ਚਲਾਨ
Publish Date: Sat, 06 Dec 2025 07:18 PM (IST)
Updated Date: Sat, 06 Dec 2025 07:21 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਤੇ ਡੀਐੱਸਪੀ ਫਿਲੌਰ ਭਾਰਤ ਮਸੀਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 112 ਟੀਮ ਵੱਲੋਂ ਪੁੱਲ ਥੱਲੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਟੀਮ ਦੀ ਅਗਵਾਈ ਥਾਣੇਦਾਰ ਲਖਵਿੰਦਰ ਸਿੰਘ ਤੇ ਕਾਂਸਟੇਬਲ ਨਿਰਲਾਪ ਸਿੰਘ ਨੇ ਕੀਤੀ। ਚੈਕਿੰਗ ਦੌਰਾਨ ਜਿਨ੍ਹਾਂ ਵਾਹਨ ਚਾਲਕਾਂ ਕੋਲ ਅਧੂਰੇ ਕਾਗਜ਼ ਸਨ, ਉਨ੍ਹਾਂ ਦੇ ਆਨਲਾਈਨ ਚਲਾਨ ਮੌਕੇ ’ਤੇ ਹੀ ਕੱਟੇ ਗਏ। ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਆਪਣੇ ਸਾਰੇ ਕਾਗਜ਼ ਪੂਰੇ ਰੱਖਣ ਤਾਂ ਜੋ ਸਫਰ ਦੌਰਾਨ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਨਾਲ ਹੀ ਧੁੰਦ ਦੇ ਮੌਸਮ ਨੂੰ ਧਿਆਨ ’ਚ ਰੱਖਦਿਆਂ ਉਨ੍ਹਾਂ ਨੇ ਗੱਡੀਆਂ ਹੌਲੀ ਰਫ਼ਤਾਰ ਨਾਲ ਚਲਾਉਣ ਦੀ ਸਲਾਹ ਵੀ ਦਿੱਤੀ ਤਾਂ ਜੋ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਚੈਕਿੰਗ ਦੌਰਾਨ ਮੋਟਰਸਾਈਕਲ ਤੇ ਹੋਰ ਵਾਹਨ ਚਾਲਕਾਂ ਦੇ ਕੁੱਲ ਸੱਤ ਚਲਾਨ ਕੱਟੇ ਗਏ, ਜਿਨ੍ਹਾਂ ਦੀ ਫੀਸ ਮੌਕੇ ’ਤੇ ਹੀ ਭਰੀ ਗਈ।