ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
Publish Date: Fri, 01 May 2026 08:45 PM (IST)
Updated Date: Fri, 01 May 2026 08:47 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ 112 ਟੀਮ ਦੇ ਇੰਚਾਰਜ ਥਾਣੇਦਾਰ ਹਰਭਜਨ ਸਿੰਘ ਗਿੱਲ ਨੇ ਆਪਣੀ ਟੀਮ ਸਮੇਤ ਲਾਦੀਆਂ ਖਾਲਸਾ ਅੱਡੇ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤੇ ਜਿਨ੍ਹਾਂ ਚਾਲਕਾਂ ਕੋਲ ਪੂਰੇ ਕਾਗਜ਼ਾਤ ਨਹੀਂ ਸਨ, ਉਨ੍ਹਾਂ ਦੇ ਮੌਕੇ ’ਤੇ ਹੀ ਚਲਾਨ ਕੱਟੇ ਗਏ। ਪੁਲਿਸ ਵੱਲੋਂ ਇਸ ਕਾਰਵਾਈ ਦੌਰਾਨ ਕੁੱਲ 20 ਚਲਾਨ ਕੀਤੇ ਗਏ। ਇਸ ਮੌਕੇ ਥਾਣੇਦਾਰ ਹਰਭਜਨ ਸਿੰਘ ਗਿੱਲ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਯਾਤਰਾ ਦੌਰਾਨ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।