ਅਗਲੇ ਤਿੰਨ ਦਿਨਾਂ ਤੱਕ ਮੀਂਹ-ਹਨੇਰੀ ਦੀ ਸੰਭਾਵਨਾ
ਜਾਗਰਣ ਸੰਵਾਦਦਾਤਾ, ਜਲੰਧਰ :
Publish Date: Sun, 03 May 2026 12:21 AM (IST)
Updated Date: Sun, 03 May 2026 12:23 AM (IST)
ਜਾਗਰਣ ਸੰਵਾਦਦਾਤਾ, ਜਲੰਧਰ : ਅੱਜ ਅਰਥਾਤ ਐਤਵਾਰ ਤੋਂ ਅਗਲੇ ਤਿੰਨ ਦਿਨਾਂ ਤੱਕ ਮੌਸਮ ਵਿਭਾਗ ਵੱਲੋਂ ਮੀਂਹ ਨਾਲ ਹਨੇਰੀ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜੇ ਮੌਸਮ ਵਿਭਾਗ ਦਾ ਇਹ ਅਨੁਮਾਨ ਸਹੀ ਸਾਬਤ ਹੁੰਦਾ ਹੈ ਤਾਂ ਤਾਪਮਾਨ ਵਿਚ 4 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦੇਖੀ ਜਾ ਸਕਦੀ ਹੈ। ਮੌਸਮ ਵਿਭਾਗ ਨੇ ਸ਼ਨਿਚਰਵਾਰ ਦੀ ਰਾਤ ਨੂੰ ਹੀ ਮੌਸਮ ’ਚ ਕੁਝ ਬਦਲਾਅ ਦੀ ਸੰਭਾਵਨਾ ਬਾਰੇ ਚਿਤਾਵਨੀ ਜਾਰੀ ਕੀਤੀ ਸੀ। ਜੇ ਸ਼ਨਿਚਰਵਾਰ ਦੇ ਦਿਨ ਦੀ ਗੱਲ ਕਰੀਏ ਤਾਂ ਸਵੇਰੇ ਹਵਾਵਾਂ ਚੱਲ ਰਹੀਆਂ ਸਨ ਪਰ ਦਿਨ ਚੜ੍ਹਨ ਦੇ ਨਾਲ-ਨਾਲ ਤੇਜ਼ ਧੁੱਪ ਨੇ ਹਵਾਵਾਂ ਨੂੰ ਵੀ ਗਰਮ ਕਰ ਦਿੱਤਾ, ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਦਾ ਨਤੀਜਾ ਇਹ ਹੋਇਆ ਕਿ ਵੱਧ ਤੋਂ ਵੱਧ ਤਾਪਮਾਨ 38.1 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ, ਜਦਕਿ ਘੱਟੋ-ਘੱਟ ਤਾਪਮਾਨ 22.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੇਕਰ ਐਤਵਾਰ ਤੋਂ ਮੀਂਹ ਦੀ ਸਥਿਤੀ ਬਣਦੀ ਹੈ, ਤਾਂ ਤਾਪਮਾਨ ਫਿਰ ਤੋਂ 31 ਤੋਂ 32 ਡਿਗਰੀ ਸੈਲਸੀਅਸ ਤੱਕ ਪੁੱਜ ਸਕਦਾ ਹੈ।