- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਥਾ ਦੇ ਪਵਿੱਤਰ ਸਬਦ ਨੂੰ ਟਾਂਚ ਬਣਾ ਕੇ ਬੋਲਣ ਵਾਲੇ ਚੰਦੂਮਾਜਰਾ ਨੂੰ ਅਕਾਲ ਤੱਖਤ ਤੇ ਤਲਬ ਕੀਤਾ ਜਾਵੇ ਸਿੱਖ ਤਾਲਮੇਲ ਕਮੇਟੀ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਕਥਾ ਦਾ ਬੁਹਤ ਹੀ ਮਹਾਤਮ ਦੱਸਿਆ ਗਿਆ ਹੈ ਪਰ ਇਕ ਮੌਕਾ਼ਪ੍ਰਸਤ ਲੀਡਰ ਚੰਦੂਮਾਜਰਾ ਵੱਲੋਂ ਪ੍ਰੈੱਸ ਕਾਨਫਰੰਸ ’ਚ ਕਥਾ ਸਬਦ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਟਿੱਚਰ ਕੀਤੀ ਗਈ। ਜੋ ਬਾਣੀ ਦਾ ਬੁਹਤ ਵੱਡਾ ਅਪਮਾਨ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਸਤਪਾਲ ਸਿੰਘ ਸਿਦਕੀ, ਗੁਰਵਿੰਦਰ ਸਿੰਘ ਸਿੱਧੂ, ਹਰਵਿੰਦਰ ਸਿੰਘ ਚਿਟਕਾਰਾ, ਹਰਪ੍ਰੀਤ ਸਿੰਘ ਸੋਨੂ ਨੇ ਸਾਂਝੇ ਬਿਆਨ ’ਚ ਕਿਹਾ ਕਿ ਸਿੱਖ ਤਾਲਮੇਲ ਕਮੇਟੀ ਦਾ ਕਿਸੇ ਵੀ ਪਾਰਟੀ ਨਾਲ ਕੋਈ ਸਬੰਧ ਨਹੀਂ ਪਰ ਹਰ ਸਿੱਖ ਲਈ ਬਾਣੀ ਸਰਬਉਚ ਹੈ ਕਿਸੇ ਮੌਕਾ ਪ੍ਰਸਤ ਲੀਡਰ ਨੂੰ ਇਹ ਅਧਿਕਾਰ ਕਿਸੇ ਕੀਮਤ ’ਤੇ ਨਹੀਂ ਹੈ ਕਿ ਉਹ ਸਿੱਖ ਕੌਮ ਦੀਆਂ ਉੱਚ ਪ੍ਰੰਪਰਾਵਾਂ ਦਾ ਮਜ਼ਾਕ ਉਡਾਏ।
ਉਨ੍ਹਾਂ ਨੇ ਸ੍ਰੀ ਅਕਾਲ ਤੱਖਤ ਸਾਹਿਬ ਜੀ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੋਂ ਮੰਗ ਕੀਤੀ ਕਿ ਚੰਦੂਮਾਜਰਾ ਨੂੰ ਤੁਰੰਤ ਸ੍ਰੀ ਅਕਾਲ ਤਖਤ ’ਤੇ ਤਲਬ ਕੀਤਾ ਜਾਵੇ। ਸੁਖਬੀਰ ਸਿੰਘ ਬਾਦਲ ਤੋਂ ਵੀ ਸਪੱਸ਼ਟੀਕਰਨ ਲਿਆ ਜਾਵੇ ਕਿ ਉਹ ਚੰਦੂਮਾਜਰਾ ਦੀ ਇਸ ਹਰਕਤ ’ਤੇ ਹੱਸ ਰਿਹਾ ਸੀ। ਉਕਤ ਆਗੂਆਂ ਤੇ ਸਪਸ਼ਟ ਕੀਤਾ ਕਿ ਜੇਕਰ ਜਥੇਦਾਰ ਸਾਹਿਬ ਨੇ ਇਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਨਾ ਕੀਤਾ ਤਾਂ ਉਨਾਂ ਨੂੰ ਇਸ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਵੇਗਾ।