ਬਦਲਦੇ ਮੌਸਮ ਤੇ ਗੜੇਮਾਰੀ ਨੇ ਵਧਾਈਆਂ ਮੁਸ਼ਕਲਾਂ
ਬਦਲਦੇ ਮੌਸਮ ਤੇ ਗੜ੍ਹਿਆਂ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਲਾਂ
Publish Date: Fri, 10 Apr 2026 08:51 PM (IST)
Updated Date: Fri, 10 Apr 2026 08:53 PM (IST)
-ਹਨੇਰੀ ਕਾਰਨ ਕਣਕ ਤੇ ਸਰ੍ਹੋਂ ਦੀ ਫਸਲ ਨੂੰ ਭਾਰੀ ਨੁਕਸਾਨ ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਇਲਾਕੇ ’ਚ ਦੇਰ ਰਾਤ ਚੱਲੀ ਹਨੇਰੀ, ਮੀਂਹ ਤੇ ਗੜੇਮਾਰੀ ਕਾਰਨ ਪੱਕਣ ਦੇ ਨੇੜੇ ਖੜ੍ਹੀਆਂ ਕਣਕ ਤੇ ਸਰ੍ਹੋਂ ਦੀਆਂ ਫਸਲਾਂ ਖੇਤਾਂ ’ਚ ਵਿਛ ਗਈਆਂ, ਜਿਸ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ। ਇਸ ਸਬੰਧੀ ‘ਪੰਜਾਬੀ ਜਾਗਰਣ’ ਨਾਲ ਗੱਲਬਾਤ ਕਰਦਿਆਂ ਲੰਬੜਦਾਰ ਕੁਲਵੰਤ ਸਿੰਘ ਮੱਲ੍ਹੀ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਸਰਕਾਰ ਦੀਆਂ ਨੀਤੀਆਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਕਿਸਾਨਾਂ ਨੇ ਆਪਣੀਆਂ ਫਸਲਾਂ ਨੂੰ ਪੁੱਤਰਾਂ ਵਾਂਗ ਪਾਲਿਆ ਸੀ ਤੇ ਕੁਝ ਦਿਨਾਂ ’ਚ ਫਸਲ ਤਿਆਰ ਹੋਣ ਦੀ ਉਮੀਦ ਸੀ ਪਰ ਇਸ ਕੁਦਰਤੀ ਆਫਤ ਨੇ ਸਾਰੀਆਂ ਆਸਾਂ ’ਤੇ ਪਾਣੀ ਫੇਰ ਦਿੱਤਾ ਹੈ। ਮੱਲ੍ਹੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ ਮਾਲ ਵਿਭਾਗ ਵੱਲੋਂ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਤੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜਲਦੀ ਦਿੱਤਾ ਜਾਵੇ।