ਚਰਨਜੀਤ ਕੌਰ ਨੇ ਕਾਂਗਰਸ ਵੱਲੋਂ ਨਾਮਜ਼ਦਗੀ ਦਾਖਲ ਕੀਤੀ
ਚਰਨਜੀਤ ਕੌਰ ਨੇ ਕਾਂਗਰਸ ਵੱਲੋਂ ਵਾਰਡ ਨੰਬਰ 1 ਲਈ ਨਾਮਜ਼ਦਗੀ ਦਾਖਲ ਕੀਤੀ
Publish Date: Sun, 17 May 2026 06:35 PM (IST)
Updated Date: Mon, 18 May 2026 04:10 AM (IST)
- ਘਰ-ਘਰ ਨੁੱਕੜ ਮੀਟਿੰਗਾਂ ਦਾ ਦੌਰ ਸ਼ੁਰੂ ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ ਅੱਪਰਾ : ਨਗਰ ਕੌਂਸਲ ਫਿਲੌਰ ਦੇ ਵਾਰਡ ਨੰਬਰ 1 ਤੋਂ ਆਲ ਇੰਡੀਆ ਕਾਂਗਰਸ ਕਮੇਟੀ ਦੀ ਉਮੀਦਵਾਰ ਚਰਨਜੀਤ ਕੌਰ ਪਤਨੀ ਪਹਿਲਵਾਨ ਅਮੀਰ ਚੰਦ ਨੇ ਹਲਕਾ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ ਦੀ ਅਗਵਾਈ ਹੇਠ ਰਿਟਰਨਿੰਗ ਅਫਸਰ-ਕਮ-ਐੱਸਡੀਐੱਮ ਫਿਲੌਰ ਅੱਗੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਚੌਧਰੀ ਵਿਕਰਮਜੀਤ ਸਿੰਘ ਨੇ ਕਿਹਾ ਕਿ ਦੇਸ਼ ’ਚ ਵਧ ਰਹੀ ਮਹਿੰਗਾਈ ਤੇ ਬੇਰੁਜ਼ਗਾਰੀ ਲਈ ਸੱਤਾਧਾਰੀ ਪਾਰਟੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਉਮੀਦਵਾਰ ਸ੍ਰੀਮਤੀ ਚਰਨਜੀਤ ਕੌਰ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਤੇ ਉਹ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ। ਚਰਨਜੀਤ ਕੌਰ ਨੇ ਕਿਹਾ ਕਿ ਲੋਕ ਦੂਜੀਆਂ ਪਾਰਟੀਆਂ ਦੀਆਂ ਲੋਕ ਵਿਰੋਧੀ ਤੇ ਰਜਵਾੜਾ ਸੋਚ ਵਾਲੀਆਂ ਨੀਤੀਆਂ ਤੋਂ ਅਕਤਾਏ ਹੋਏ ਹਨ ਅਤੇ ਹੁਣ ਕਾਂਗਰਸ ਪਾਰਟੀ ਨੂੰ ਮੁੜ ਮਜ਼ਬੂਤ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਪੰਚਾਇਤਾਂ ਅਤੇ ਨਗਰ ਕੌਂਸਲਾਂ ਤੋਂ ਹੋ ਰਹੀ ਹੈ। ਉਨ੍ਹਾਂ ਦੇ ਹੱਕ ਵਿੱਚ ਵਾਰਡ ਅੰਦਰ ਘਰ-ਘਰ ਅਤੇ ਨੁੱਕੜ ਮੀਟਿੰਗਾਂ ਦਾ ਦੌਰ ਵੀ ਸ਼ੁਰੂ ਹੋ ਚੁੱਕਾ ਹੈ।