ਚੌਧਰੀ ਮੋਹਨ ਲਾਲ ਅਕਾਲੀ ਦਲ ’ਚ ਸ਼ਾਮਲ
ਚੌਧਰੀ ਮੋਹਣ ਲਾਲ ਭਾਜਪਾ ਛੱਡ ਕੇ ਸ੍ਰੋਮਣੀ ਅਕਾਲੀ ਦਲ (ਬਾਦਲ) ’ਚ ਸ਼ਾਮਲ
Publish Date: Thu, 12 Mar 2026 10:06 PM (IST)
Updated Date: Thu, 12 Mar 2026 10:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਪੰਜਾਬ ’ਚ ਭਾਜਪਾ ਨੂੰ ਝਟਕਾ ਲੱਗਾ ਹੈ ਜਦੋਂ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਮੋਹਣ ਲਾਲ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ’ਚ ਸ਼ਾਮਲ ਹੋਏ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਤੇ ਪਾਰਟੀ ਹਾਈਕਮਾਂਡ ਵੱਲੋਂ ਚੌਧਰੀ ਮੋਹਨ ਲਾਲ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਚੌਧਰੀ ਨੇ ਦੱਸਿਆ ਕਿ ਹਾਲਾਂਕਿ ਉਹ ਪਹਿਲਾਂ ਵੀ ਹਲਕੇ ’ਚ ਸੇਵਾਵਾਂ ਨਿਭਾਅ ਚੁੱਕੇ ਹਨ, ਹੁਣ ਉਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਜ਼ਰੀਏ ਪਾਰਟੀ ਦੀ ਬਿਹਤਰੀ ਲਈ ਦਿਨ ਰਾਤ ਮਿਹਨਤ ਕਰਨਗੇ।