- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਮਿਸ਼ਨਰ ਨੇ 30 ਨਵੰਬਰ ਦਾ ਅਲਟੀਮੇਟਮ ਦੇ ਕੇ ਖੁੱਦ ਸ਼ੁਰੂ ਕੀਤੀ ਬਰਲਟਨ ਪਾਰਕ ਦੀ ਨਿਗਰਾਨੀ

ਪੰਜਾਬੀ ਜਾਗਰਣ ਪ੍ਰਤੀਨਿਧੀ, ਜਲੰਧਰ : ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਬਰਲਟਨ ਪਾਰਕ ਦੀ ਤਿਆਰੀ ਲਈ 30 ਨਵੰਬਰ ਤਕ ਦੀ ਤਿਆਰੀ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਖੁਦ ਉਸ ਦੀ ਨਿਗਰਾਨੀ ਸ਼ੁਰੂ ਕਰ ਦਿੱਤੀ ਹੈ ਤੇ ਸ਼ੁੱਕਰਵਾਰ ਨੂੰ ਬਰਲਟਨ ਪਾਰਕ ਵਿਖੇ ਚੱਲ ਰਹੇ ਉਸਾਰੀ ਕਾਰਜਾਂ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਕਸੀਅਨ ਰਾਮ ਪਾਲ ਤੇ ਸਬੰਧਿਤ ਠੇਕੇਦਾਰ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ। ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਤੇ ਸਬੰਧਿਤ ਅਧਿਕਾਰੀਆਂ ਨੂੰ ਕੰਮ ’ਚ ਹੋਰ ਤੇਜ਼ੀ ਲਿਆਉਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ ’ਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਮੁਕੰਮਲ ਕੀਤੇ ਜਾਣ। ਇਸ ਤੋਂ ਇਲਾਵਾ ਨਿਗਮ ਕਮਿਸ਼ਨਰ ਵੱਲੋਂ ਐਕਸੀਅਨ ਰਾਮ ਪਾਲ ਨੂੰ ਉਸਾਰੀ ਕਾਰਜਾਂ ਦੀ ਰੋਜ਼ਾਨਾ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ, ਤਾਂ ਜੋ ਕੰਮ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਈ ਜਾ ਸਕੇ ਤੇ ਨਿਰਧਾਰਤ ਸਮੇਂ ਅੰਦਰ ਪ੍ਰੋਜੈਕਟ ਨੂੰ ਮੁਕੰਮਲ ਕੀਤਾ ਜਾ ਸਕੇ।