ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ
ਜੰਡੂ ਸਿੰਘਾ ’ਚ ਵਿਸ਼ੇਸ਼ ਨਾਕਾਬੰਦੀ ਕਰਕੇ ਕੀਤੀ ਚੈਕਿੰਗ
Publish Date: Tue, 03 Mar 2026 09:22 PM (IST)
Updated Date: Tue, 03 Mar 2026 09:23 PM (IST)
ਲਵਦੀਪ ਬੈਂਸ, ਪੰਜਾਬੀ ਜਾਗਰਣ, ਜਲੰਧਰ ਕੈਂਟ : ਜੰਡੂ ਸਿੰਘਾ ’ਚ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਚੌਕੀ ਇੰਚਾਰਜ ਏਐੱਸਆਈ ਕੁਲਦੀਪ ਕੁਮਾਰ ਦੀ ਅਗਵਾਈ ਹੇਠ ਹੁਸ਼ਿਆਰਪੁਰ ਰੋਡ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਤੇ ਦਸਤਾਵੇਜ਼ਾਂ ਦੀ ਵੀ ਪੜਤਾਲ ਕੀਤੀ ਗਈ। ਏਐੱਸਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਇਲਾਕੇ ’ਚ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ। ਪੁਲਿਸ ਟੀਮਾਂ ਵੱਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਤੇ ਮੁੱਖ ਮਾਰਗਾਂ ’ਤੇ ਨਾਕੇ ਲਗਾਏ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰ ਨੂੰ ਸ਼ਾਂਤੀਪੂਰਵਕ ਤੇ ਭਾਈਚਾਰੇ ਸਾਂਝ ਨਾਲ ਮਨਾਇਆ ਜਾਵੇ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।