ਸਕੂਲੀ ਵਾਹਨਾਂ ਦੀ ਚੈਕਿੰਗ ਦੌਰਾਨ ਦੋ ਬੱਸਾਂ ਦੇ ਕੱਟੇ ਚਲਾਨ
ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ, 2 ਸਕੂਲੀ ਬੱਸਾਂ ਦੇ ਕੱਟੇ ਚਲਾਨ
Publish Date: Thu, 22 Jan 2026 08:27 PM (IST)
Updated Date: Thu, 22 Jan 2026 08:30 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਵਿੱਚ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੀਆਂ 2 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਇਸ ਮੁਹਿੰਮ ਦੌਰਾਨ ਕਰੀਬ 17 ਸਕੂਲੀ ਬੱਸਾਂ ਦੇ ਦਸਤਾਵੇਜ਼ ਚੈੱਕ ਕੀਤੇ ਗਏ। ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਬਾਰੇ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਸਪੱਸ਼ਟ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲੀ ਵਾਹਨਾਂ ਦੇ ਡਰਾਈਵਰਾਂ ਕੋਲ ਵਾਹਨ ਦੇ ਕਾਗਜ਼ਾਤ ਪੂਰੇ ਹੋਣੇ ਚਾਹੀਦੇ ਹਨ। ਇਸ ਮੌਕੇ ਸੰਦੀਪ ਕੁਮਾਰ, ਗੌਰਵ ਕੁਮਾਰ, ਕੰਚਨ ਤੇ ਟ੍ਰੈਫਿਕ ਪੁਲਿਸ ਇੰਚਾਰਜ ਵੀ ਮੌਜੂਦ ਸਨ।