ਨਾਕੇ ਲਾ ਕੇ ਕੀਤੀ ਵਾਹਨਾਂ ਦੀ ਚੈਕਿੰਗ
ਗਣਤੰਤਰ ਦਿਵਸ ਸਬੰਧੀ ਪੁਲਿਸ ਵੱਲੋਂ ਨਾਕੇ ਲਾ ਕੇ ਕੀਤੀ ਜਾ ਰਹੀ ਚੈਕਿੰਗ
Publish Date: Fri, 23 Jan 2026 09:03 PM (IST)
Updated Date: Fri, 23 Jan 2026 09:06 PM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਪੁਲਿਸ ਵੱਲੋਂ ਸ਼ਹੀਦ ਊਧਮ ਸਿੰਘ ਚੌਕ ਅਤੇ ਫੁੱਲ ਘੁਦੂ ਵਾਲ ਚੌਕ ਵਿਖੇ ਗਣਤੰਤਰ ਦਿਵਸ ਸਬੰਧੀ ਸਪੈਸ਼ਲ ਨਾਕੇ ਲਾਏ ਗਏ ਅਤੇ ਗੱਡੀਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਹਰਵਿੰਦਰ ਸਿੰਘ ਵਿਰਕ ਐੱਸਐੱਸਪੀ ਸਾਹਿਬ ਤੇ ਸੁਖਪਾਲ ਸਿੰਘ ਡੀਐੱਸਪੀ ਸ਼ਾਹਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਨਾਕੇ ਲਗਾਏ ਗਏ ਹਨ। ਗਣਤੰਤਰ ਦਿਵਸ ਤੱਕ ਵਿਸ਼ੇਸ਼ ਚੈਕਿੰਗ ਜਾਰੀ ਰੱਖੀ ਜਾਵੇਗੀ ਤੇ ਕਿਸੇ ਵੀ ਸ਼ਰਾਰਤੀ ਅਨਸਰਾਂ ਇਲਾਕੇ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।