- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਚ ਚੀਮਾ ਦੀ ਭੂਮਿਕਾ ਦੀ ਹੋਵੇ ਜਾਂਚ- ਰਵਿੰਦਰ ਸਿੰਘ ਲਾਡੀ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਰਵਿੰਦਰ ਸਿੰਘ ਲਾਡੀ ਨੇ ਗੁਲਜ਼ਾਰ ਸਿੰਘ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ’ਚ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਭੂਮਿਕਾ ਦੀ ਨਿਰਪੱਖ ਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਰਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ’ਚ ਲਗਾਏ ਗਏ ਦੋਸ਼ ਬੇਹੱਦ ਗੰਭੀਰ ਹਨ। ਉਨ੍ਹਾਂ ਕਿਹਾ ਕਿ ਜੇਕਰ ਵੀਡੀਓ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਹੁੰਦੀ ਹੈ ਤੇ ਜਾਂਚ ਦੌਰਾਨ ਇਹ ਸਾਹਮਣੇ ਆਉਂਦਾ ਹੈ ਕਿ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ, ਦਬਾਅ ਪਾਉਣ, ਧਮਕਾਉਣ ਜਾਂ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਨ ’ਚ ਕਿਸੇ ਵਿਅਕਤੀ ਦੀ ਭੂਮਿਕਾ ਰਹੀ ਹੈ, ਤਾਂ ਹਰਪਾਲ ਸਿੰਘ ਚੀਮਾ ਸਮੇਤ ਸਾਰੇ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਿਸੇ ਸੁਤੰਤਰ ਤੇ ਸੀਨੀਅਰ ਜਾਂਚ ਅਧਿਕਾਰੀ/ਏਜੰਸੀ ਰਾਹੀਂ ਸਮਾਂਬੱਧ ਢੰਗ ਨਾਲ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਦੁੱਖ ਦੀ ਘੜੀ ’ਚ ਗੁਲਜ਼ਾਰ ਸਿੰਘ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ ਤੇ ਗੁਲਜ਼ਾਰ ਸਿੰਘ ਦੀ ਮੌਤ ਪਿੱਛੇ ਦੀ ਅਸਲ ਸੱਚਾਈ ਸਾਹਮਣੇ ਲਿਆਉਣ ਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ’ਚ ਲਿਆਉਣ ਲਈ ਹਰ ਲੋਕਤੰਤਰਿਕ ਤੇ ਕਾਨੂੰਨੀ ਮੰਚ ’ਤੇ ਆਵਾਜ਼ ਉਠਾਈ ਜਾਵੇਗੀ।