ਚਾਲੀ ਮੁਕਤਿਆਂ ਦੀ ਯਾਦ ’ਚ ਲਾਈ ਕੀਰਤਨ ਦੀ ਛਹਿਬਰ
ਚਾਲੀ ਮੁਕਤਿਆਂ ਦੀ ਯਾਦ ’ਚ ਰਸਭਿੰਨੇ ਕੀਰਤਨ ਦੀ ਲਗਾਈ ਛਹਿਬਰ
Publish Date: Fri, 16 Jan 2026 08:15 PM (IST)
Updated Date: Fri, 16 Jan 2026 08:18 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿੱਚ ਭਾਈ ਜਸਪਾਲ ਸਿੰਘ ਰਾਜ ਨਗਰ ਅਤੇ ਕੈਨੇਡਾ ਤੋਂ ਆਏ ਭਾਈ ਪ੍ਰਿਤਪਾਲ ਸਿੰਘ ਦੇ ਜੱਥਿਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਚਾਲੀ ਮੁਕਤਿਆਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਸਟੇਜ ਦੀ ਸੇਵਾ ਸਕੱਤਰ ਇੰਦਰਪਾਲ ਸਿੰਘ ਨੇ ਨਿਭਾਈ ਗਈ। ਸਮਾਗਮ ਵਿੱਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ।