ਸੀਐੱਮ ਮਾਨ ਨੇ ਮਾਵਾਂ-ਭੈਣਾਂ ਨਾਲ ਕੀਤਾ ਵਾਅਦਾ ਕੀਤਾ ਪੂਰਾ : ਡਾ. ਜੰਡੂਸਿੰਘਾ
ਮੁੱਖ ਮੰਤਰੀ ਭਗਵੰਤ ਮਾਨ ਨੇ ਮਾਵਾਂ-ਭੈਣਾਂ ਨਾਲ ਕੀਤਾ ਵਾਅਦਾ ਕੀਤਾ ਪੂਰਾ - ਡਾ. ਪ੍ਰਤਾਪ ਜੰਡੂ ਸਿੰਘਾ
Publish Date: Tue, 14 Apr 2026 09:07 PM (IST)
Updated Date: Tue, 14 Apr 2026 09:09 PM (IST)

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਵਾਅਦੇ ਅਨੁਸਾਰ ਆਦਮਪੁਰ ਹਲਕੇ ਤੋਂ "ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ" ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ । ਆਦਮਪੁਰ ਰੈਲੀ ਦੌਰਾਨ ਪੰਜਾਬੀ ਜਾਗਰਣ ਪ੍ਰਤੀਨਿਧੀ ਨਾਲ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਤੇ ਬਲਾਕ ਪ੍ਰਧਾਨ ਡਾ. ਪ੍ਰਤਾਪ ਸਿੰਘ ਜੰਡੂ ਸਿੰਘਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਮਾਵਾਂ-ਭੈਣਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ ਤੇ ਇਹ ਸਭ ਤੋਂ ਵੱਧ ਖੁਸ਼ੀ ਦੀ ਗੱਲ ਹੈ ਕਿ ਇਸ ਯੋਜਨਾ ਦੀ ਸ਼ੁਰੂਆਤ ਹਲਕਾ ਆਦਮਪੁਰ ਤੋਂ ਕੀਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦੀ ਮੰਗ ਅਨੁਸਾਰ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਆਦਮਪੁਰ ਆਈਟੀਆਈ ਦਾ ਨਾਂ ਡਾ. ਬੀਆਰ ਅੰਬੇਡਕਰ ਦੇ ਨਾਮ ’ਤੇ ਰੱਖਣ ਤੇ ਬੱਚਿਆਂ ਦੀ ਭਵਿੱਖ ਲਈ ਆਈਟੀਆਈ ਦੀ ਮਸ਼ੀਨਰੀ ਤੇ ਹੋਰ ਕੰਮਾਂ ਲਈ 2 ਕਰੋੜ ਦੀ ਰਾਸ਼ੀ ਦੇਣ ਲਈ ਵੀ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸਰਕਾਰ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਜਾਣ ਤੇ ਪੰਜਾਬ ਦੇ ਹਰ ਇਕ ਵਾਸੀ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਹੈ।