ਵੈਬ ਡੈਸਕ, ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ ਵੇਖੀ। ਇਹ ਜਾਣਕਾਰੀ ਉਨ੍ਹਾਂ ਨੇ ਇਕ ਟਵੀਟ ਰਾਹੀਂ ਦਿੱਤੀ ਹੈ। ਉਨ੍ਹਾਂ ਨੇ ਟਵੀਟ 'ਚ ਲਿਖਿਆ- ਅੱਜ “ਲਾਲ ਸਿੰਘ ਚੱਢਾ “ ਫਿਲਮ ਦੇਖਣ ਦਾ ਮੌਕਾ ਮਿਲਿਆ …ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਅਤੇ ਨਫ਼ਰਤਾਂ ਦੇ ਬੀਜ ਕੋਮਲ ਦਿਲਾਂ 'ਚ ਨਾ ਉੱਗਣ ਦੇਣ ਦਾ ਸੁਨੇਹਾ ਦਿੰਦੀ ਫਿਲਮ …ਆਮਿਰ ਖਾਨ ਅਤੇ ਓਹਨਾਂ ਦੀ ਟੀਮ ਨੂੰ ਵਧਾਈ…।

ਜ਼ਿਕਰਯੋਗ ਹੈ ਕਿ ਕੁਝ ਹਿੰਦੂ ਜਥੇਬੰਦੀਆਂ ਵੱਲੋਂ ਆਮਿਰ ਖਾਨ ਦੀ ਇਸ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਈ ਥਾਂ ਸਿਨੇਮਾ ਘਰਾਂ ਵਿਚ ਇਸ ਫਿਲਮ ਦੇ ਚੱਲਣ ਦਾ ਵਿਰੋਧ ਵੀ ਕੀਤਾ ਗਿਆ ਗਿਆ ਸੀ। ਇਸ ਕਾਰਨ ਸਿਨੇਮਾ ਘਰਾਂ ਅੱਗੇ ਮੌਕੇ ਉਤੇ ਪੁਲਿਸ ਤਾਇਨਾਤ ਕਰਨੀ ਪਈ ਸੀ।

Posted By: Jagjit Singh