ਵਾਰਡ-40 ’ਚ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ
ਵਾਰਡ ਨੰਬਰ 40 ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ
Publish Date: Wed, 11 Feb 2026 09:02 PM (IST)
Updated Date: Wed, 11 Feb 2026 09:05 PM (IST)
ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 10 ਲੱਖ ਰੁਪਏ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬੁੱਧਵਾਰ ਨੂੰ ਜਲੰਧਰ ਵੈਸਟ ਅਧੀਨ ਆਉਂਦੇ ਵਾਰਡ ਨੰਬਰ 40 ’ਚ ਸਿਹਤ ਬੀਮਾ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲਗਪਗ 120 ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਤਿਆਰ ਕੀਤੇ ਗਏ। ਕੈਂਪ ਦੌਰਾਨ ਲੋਕਾਂ ’ਚ ਇਸ ਯੋਜਨਾ ਪ੍ਰਤੀ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਿਨਟ ਮੰਤਰੀ ਮਹਿੰਦਰ ਭਗਤ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਸੰਜੀਵ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਸਿਹਤ ਬੀਮਾ ਯੋਜਨਾ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਨਾਲ ਗਰੀਬ ਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵੱਡਾ ਸਹਾਰਾ ਮਿਲ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਿਨਟ ਮੰਤਰੀ ਮਹਿੰਦਰ ਭਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਤੇ ਲਗਾਤਾਰ ਕੰਮ ਕਰ ਰਹੀ ਹੈ। ਸੰਜੀਵ ਭਗਤ ਨੇ ਇਹ ਵੀ ਕਿਹਾ ਕਿ ਭਵਿੱਖ ’ਚ ਵੀ ਅਜਿਹੇ ਕੈਂਪ ਲਗਾਤਾਰ ਲਗਾਏ ਜਾਣਗੇ ਤਾਂ ਜੋ ਹਰ ਯੋਗ ਪਰਿਵਾਰ ਤੱਕ ਇਸ ਯੋਜਨਾ ਦਾ ਲਾਭ ਮਿਲ ਸਕੇ।