- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੰਬਰਦਾਰਾਂ ਦੀਆਂ ਹੱਕੀ ਮੰਗਾਂ ਮਨਾਉਣ ਲਈ ਮੁੱਖ ਮੰਤਰੀ ਦੀ ਕੋਠੀ ਦਾ ਘਰਾਓ 5 ਨੂੰ -- ਮੁੰਧ, ਹੇਅਰ

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਤੇ ਪੰਜਾਬ ਦੇ ਨੰਬਰਦਾਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ> ਇਹ ਵਿਚਾਰ ਹਰਕੰਵਲ ਸਿੰਘ ਮੁੰਧ ਸੀਨੀਅਰ ਮੀਤ ਪ੍ਰਧਾਨ ਪੰਜਾਬ ਤੇ ਸਰਜੀਤ ਸਿੰਘ ਹੇਅਰ ਤਹਿਸੀਲ ਪ੍ਰਧਾਨ ਨਕੋਦਰ ਨੇ ਪ੍ਰੈੱਸ ਨੋਟ ਰਾਹੀਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੰਬਰਦਾਰ ਯੂਨੀਅਨ ਨਾਲ ਕੀਤੇ ਵਾਅਦੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੂਰੇ ਨਹੀਂ ਕੀਤੇ। ਮੰਗਾਂ ਮਨਾਉਣ ਲਈ ਪੰਜ ਅਕਤੂਬਰ ਨੂੰ ਸੰਗਰੂਰ ’ਚ ਭਗਵੰਤ ਮਾਨ ਦੀ ਕੋਠੀ ਦਾ ਘਿਰਾਉ ਕਰਕੇ ਰੋਸ ਮਾਰਚ ਕੀਤਾ ਜਾਵੇਗਾ। ਇਸ ਲਈ ਜ਼ਿਲ੍ਹੇ ਦੀਆਂ ਤਹਿਸੀਲਾਂ ’ਚ ਮੀਟਿੰਗ ਕਰਕੇ ਤਹਿਸੀਲ ਪ੍ਰਧਾਨਾਂ ਦੀਆਂ ਡਿਊਟੀਆਂ ਲਾਈਆਂ ਜਾ ਰਹੀਆਂ ਹਨ। ਇਸੇ ਸਬੰਧੀ ਨੰਬਰਦਾਰ ਯੂਨੀਅਨ ਤਹਿਸੀਲ ਨਕੋਦਰ ਦੀ ਮੀਟਿੰਗ 18 ਸਤੰਬਰ ਨੂੰ ਯੂਨੀਅਨ ਦੇ ਮੁੱਖ ਦਫਤਰ ’ਚ ਕੀਤੀ ਜਾ ਰਹੀ ਹੈ। ਇਸ ਮੌਕੇ ਰਾਜ ਕੁਮਾਰ ਮਹਿੰਮੀ ਜ਼ਿਲ੍ਹਾ ਜਨਰਲ ਸਕੱਤਰ ਜਲੰਧਰ ਦਿਹਾਤੀ, ਰਤਨ ਰਾਏ ਨਕੋਦਰ, ਗੁਰਮਿੰਦਰ ਸਿੰਘ ਕੈਂਥ, ਵਿਨੇ ਕੁਮਾਰ ਨਕੋਦਰ, ਬਲਜੀਤ ਸਿੰਘ ਲਿੱਤਰਾ, ਸੁਖਦੇਵ ਸਿੰਘ ਦਰਗਾਬਾਦ, ਜੁਗਰਾਜ ਸਿੰਘ ਮੀਰਾਪੁਰ ਆਦਿ ਆਗੂ ਹਾਜ਼ਰ ਸਨ।