- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੂਨ ਵਰਲਡ ਸਕੂਲ ਮਲਸੀਆਂ ਵਿਖੇ ਮਨਾਇਆ ਬਾਲ ਦਿਵਸ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਦੂਨ ਵਰਲਡ ਸਕੂਲ ਮਲਸੀਆਂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਸਬੰਧੀ ਸਕੂਲ ਮੈਨੇਜਮੈਂਟ ਤੇ ਸਟਾਫ਼ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਸਮਾਗਮ ਦਾ ਆਗਾਜ਼ ਸਵੇਰ ਦੀ ਸਭਾ ਨਾਲ ਹੋਇਆ। ਇਸ ਦੌਰਾਨ ਵਿਦਿਆਰਥੀਆਂ ਨੇ ਬਾਲ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੇ ਪ੍ਰਭਾਵਸ਼ਾਲੀ ਭਾਸ਼ਣ ਅਤੇ ਸੁੰਦਰ ਕਵਿਤਾਵਾਂ ਪੇਸ਼ ਕਰ ਕੇ ਖੂਬ ਵਾਹ-ਵਾਹੀ ਖੱਟੀ। ਬੱਚਿਆਂ ਨੂੰ ਵਿਸ਼ੇਸ਼ ਮਹਿਸੂਸ ਕਰਵਾਉਣ ਲਈ ਅਧਿਆਪਕਾਂ ਵੱਲੋਂ ਵੀ ਇੱਕ ਪਿਆਰਾ ਗੀਤ ਪੇਸ਼ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੰਡਤ ਜਵਾਹਰ ਲਾਲ ਨਹਿਰੂ ਦੇ ਜੀਵਨ ਤੇ ਉਨ੍ਹਾਂ ਦੇ ਬੱਚਿਆਂ ਪ੍ਰਤੀ ਸਨੇਹ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਦਿਆਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ, ਅਦੁੱਤੀ ਬਹਾਦਰੀ ਅਤੇ ਸ਼ਹਾਦਤ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ ਗਿਆ। ਪ੍ਰੋਗਰਾਮ ਦੇ ਅਗਲੇ ਪੜਾਅ ਵਿਚ ਵਿਦਿਆਰਥੀਆਂ ਲਈ ਡਾਂਸ, ਮਨੋਰੰਜਕ ਖੇਡਾਂ, ਰੰਗ ਭਰਨ ਤੇ ਹੋਰ ਰਚਨਾਤਮਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਸਰਗਰਮੀਆਂ ਵਿਚ ਬੱਚਿਆਂ ਨੇ ਪੂਰੇ ਜੋਸ਼ ਨਾਲ ਹਿੱਸਾ ਲੈਂਦਿਆਂ ਆਪਣੀ ਕਲਾ ਅਤੇ ਕਲਪਨਾਸ਼ਕਤੀ ਦਾ ਬਾਖੂਬੀ ਪ੍ਰਦਰਸ਼ਨ ਕੀਤਾ। ਇਸ ਮੌਕੇ ਐੱਮਡੀ ਜਸਵੰਤ ਸਿੰਘ ਦਾਨੀਆ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਅਨਮੋਲ ਸਰਮਾਇਆ ਹਨ ਤੇ ਇਨ੍ਹਾਂ ਦੇ ਮੋਢਿਆਂ ‘ਤੇ ਹੀ ਦੇਸ਼ ਦਾ ਸੁਨਹਿਰੀ ਭਵਿੱਖ ਟਿਕਿਆ ਹੋਇਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।