ਗੁਰਮਤਿ ਸਮਾਗਮ ’ਚ ਲੱਗੀ ਗੁਰਬਾਣੀ ਕੀਰਤਨ ਦੀ ਛਹਿਬਰ
ਗੁਰਮਤਿ ਸਮਾਗਮ ਦੌਰਾਨ ਦਸਤਾਰ ਮੁਕਾਬਲਿਆਂ ’ਚ ਭਾਗ ਲੈਣ ਵਾਲੇ ਬੱਚਿਆਂ ਸਨਮਾਨੇ, ਗੁਰਬਾਣੀ ਕੀਰਤਨ ਦੀ ਲੱਗੀ ਛਹਿਬਰ
Publish Date: Wed, 29 Apr 2026 08:18 PM (IST)
Updated Date: Wed, 29 Apr 2026 08:22 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਅਮਰ ਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਦੇਵ ਨਗਰ ’ਚ ਚੱਲ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਚੌਥੇ ਦਿਨ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਹਰਜਿੰਦਰ ਸਿੰਘ ਨੇ ਗੁਰੂ ਇਤਹਾਸ ਨਾਲ ਜੋੜਿਆ। ਗੁਰੂ ਘਰ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਬੰਬੇ ਵਾਲਿਆਂ ਤੋਂ ਇਲਾਵਾ ਪੰਥ ਪਰਸਿੱਧ ਰਾਗੀ ਜਥੇ ਭਾਈ ਕੁਲਵਿੰਦਰ ਸਿੰਘ ਖਰੜ ਵਾਲਿਆਂ ਦੇ ਜਥਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਘਰ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ। ---------------------- ਦਸਤਾਰ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਸਨਮਾਨਿਤ ਸਮਾਗਮਾਂ ਦੀ ਲੜੀ ਦੌਰਾਨ ਪ੍ਰਬੰਧਕ ਕਮੇਟੀ ਵੱਲੋਂ ਸੁਸਾਇਟੀ ਦੇ ਸਹਿਯੋਗ ਨਾਲ ਬੱਚਿਆਂ ਨੂੰ ਦਸਤਾਰ ਸਜਾਉਣ ਦੇ ਲਾਏ ਗਏ ਕੈਂਪ ’ਚ ਸਿਖਲਾਈ ਦੇਣ ਉਪਰੰਤ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਨਕਦ ਇਨਾਮ ਤੋਂ ਇਲਾਵਾ ਸਨਮਾਨ ਚਿੰਨ੍ਹ ਤੇ ਬਾਕੀ ਭਾਈਵਾਲਾਂ ਨੂੰ ਸਨਮਾਨ ਚਿੰਨ੍ਹ ਤੇ ਘਰੇਲੂ ਵਰਤੋਂ ’ਚ ਆਉਣ ਵਾਲੀਆਂ ਵਸਤਾਂ ਦੇ ਕੇ ਹੌਸਲਾ ਅਫਜ਼ਾਈ ਕੀਤੀ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਮਿਗਲਾਨੀ ਵੱਲੋਂ ਹੋਰਾਂ ਬੱਚਿਆਂ ਨੂੰ ਦਸਤਾਰ ਸਿਖਲਾਈ ਕੈਂਪ ’ਚ ਸ਼ਾਮਲ ਹੋਣ ਲਈ ਪ੍ਰੇਰਿਆ। ਤੇ ਪਹਿਲਾਂ ਸਿਖਲਾਈ ਲੈ ਚੁੱਕੇ ਬੱਚਿਆਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਇਨਾਮ ਵਜੋਂ ਨਕਦ ਰਾਸ਼ੀ ਭੇਟ ਕੀਤੀ ਗਈ। ਸਮਾਗਮ ’ਚ ਗਗਨਦੀਪ ਸਿੰਘ ਪਾਰਸ, ਫਤਿਹ ਵੀਰ ਸਿੰਘ, ਹਰਮਨਜੋਤ ਸਿੰਘ, ਪਵਨਪ੍ਰੀਤ ਸਿੰਘ, ਜਪਨੂਰ ਸਿੰਘ, ਹਰਜਿੰਦਰ ਸਿੰਘ, ਚਰਨਜੀਤ ਸਿੰਘ ਸੇਠੀ, ਰਵਿੰਦਰ ਸਿੰਘ, ਅਮਰੀਕ ਸਿੰਘ, ਕਿਰਪਾਲ ਸਿੰਘ, ਅਮਰਜੀਤ ਸਿੰਘ, ਰਜਿੰਦਰ ਸਿੰਘ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ ਸੋਨੂੰ, ਨਵਲਦੀਪ ਕੌਰ, ਸਰਬਪ੍ਰੀਤ ਕੌਰ, ਰਜਿੰਦਰ ਕੌਰ, ਸੁਰਜੀਤ ਕੌਰ ਤੇ ਪਰਮਜੀਤ ਕੌਰ ਹਾਜ਼ਰ ਸਨ।