ਦੌੜਾਂ ਦੇ ਜੇਤੂਆਂ ਨੂੰ ਵੰਡੇ ਮੈਡਲ
ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ਲੋਹੀਆਂ ਖਾਸ ਵਿਖੇ ਮਨਾਇਆ ਬਾਲ ਦਿਵਸ
Publish Date: Sat, 15 Nov 2025 07:12 PM (IST)
Updated Date: Sat, 15 Nov 2025 07:14 PM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਖੇ ਪ੍ਰਿੰਸੀਪਲ ਅਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਸਕੂਲ ’ਚ ਬਾਲ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਦਾ ਗੁਬਾਰਿਆਂ ਨਾਲ ਸਵਾਗਤ ਕੀਤਾ ਗਿਆ। ਕਿੰਡਰਗਾਰਟਨ ਵਿਦਿਆਰਥੀਆਂ ਦੀਆਂ ਦੌੜਾਂ ਕਰਵਾਈਆਂ। ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦਿੱਤੇ ਗਏ। ਵਿਦਿਆਰਥੀਆਂ ਵੱਲੋਂ ਭਾਸ਼ਣ ਦਿੱਤੇ ਗਏ ਤੇ ਕਵਿਤਾ ਸੁਣਾਈਆ ਗਈਆਂ। ਸੀਨੀਅਰ ਵਿਦਿਆਰਥੀਆਂ ਨੂੰ ਫਿਲਮ ਦਿਖਾਈ ਗਈ। ਪ੍ਰਿੰਸੀਪਲ ਅਮਨਪ੍ਰੀਤ ਕੌਰ ਵੱਲੋਂ ਤੇ ਪ੍ਰੀ-ਨਰਸਰੀ ਵਿਦਿਆਰਥੀਆਂ ਵੱਲੋਂ ਕੇਕ ਕਟਿੰਗ ਸੈਰੇਮਨੀ ਵੀ ਅਦਾ ਕੀਤੀ ਗਈ ਤੇ ਵਿਦਿਆਰਥੀਆਂ ਨੂੰ ਵੱਖ -ਵੱਖ ਤਰ੍ਹਾਂ ਦੇ ਤੋਹਫ਼ੇ ਤੇ ਸੈਸ਼ੇ ਵੀ ਦਿੱਤੇ ਗਏ।