- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੈਂਗਸਟਰਾਂ ਤੇ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਵਿਅਕਤੀਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਸੀਆਈਏ ਸਟਾਫ ਟੀਮ ਨੇ ਦੋ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਗੈਂਗਸਟਰਾਂ ਤੇ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਵਿਅਕਤੀਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਸੀਆਈਏ ਸਟਾਫ ਟੀਮ ਨੇ ਦੋ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲ ਤੇ ਚਾਰ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ (ਡੀ) ਅਮਰਬੀਰ ਸਿੰਘ ਪੀਪੀਐੱਸ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਜੀਵਨ ਉਰਫ਼ ਅਮਨ ਵਾਸੀ ਏਕਤਾ ਨਗਰ, ਰਾਮਾ ਮੰਡੀ, ਜਲੰਧਰ ਤੇ ਦਰਸ਼ਨ ਲਾਲ ਉਰਫ਼ ਲੱਕੀ ਵਾਸੀ ਨਿਊ ਸੰਤ ਨਗਰ, ਮੰਗੂ ਬਸਤੀ ਨੂੰ ਰਿਮਾਂਡ 'ਤੇ ਲੈ ਲਿਆ ਹੈ ਤੇ ਪੁੱਛਗਿੱਛ ਕਰ ਰਹੀ ਹੈ।
ਜਾਂਚ ਦਾ ਟੀਚਾ ਇਹ ਨਿਰਧਾਰਤ ਕਰਨਾ ਹੈ ਕਿ ਹਥਿਆਰ ਮੁਲਜ਼ਮਾਂ ਤੱਕ ਕਿਵੇਂ ਪਹੁੰਚੇ ਤੇ ਉਨ੍ਹਾਂ ਨੂੰ ਕਿਸ ਮਕਸਦ ਲਈ ਰੱਖਿਆ ਜਾ ਰਿਹਾ ਸੀ। ਇਸ ਤੋਂ ਇਲਾਵਾ ਪੁਲਿਸ ਦੋਵਾਂ ਮੁਲਜ਼ਮਾਂ ਨਾਲ ਜੁੜੇ ਅਗਲੇ ਤੇ ਪਿਛਲੇ ਦੇ ਸਬੰਧਾਂ, ਅਪਰਾਧਿਕ ਸੰਪਰਕਾਂ ਅਤੇ ਹਥਿਆਰਾਂ ਦੀ ਸਪਲਾਈ ਨੈੱਟਵਰਕ ਦੀ ਜਾਂਚ ਕਰ ਰਹੀ ਹੈ। ਮੁੱਢਲੀ ਜਾਂਚ ’ਚ ਇਹੀ ਗੱਲ ਸਾਹਮਣੇ ਆਈ ਹੈ ਕਿ ਜੀਵਨ ਵਿਰੁੱਧ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ, ਜਦਕਿ ਦਰਸ਼ਨ ਲਾਲ ਵਿਰੁੱਧ ਵੱਖ ਵੱਖ ਥਾਣਿਆਂ ’ਚ ਅਪਰਾਧਿਕ ਮਾਮਲੇ ਦਰਜ ਹਨ।