ਸਰਕਲ ਪ੍ਰਧਾਨ ਨੇ ਅਕਾਲੀ ਦਲ ਦੇ ਉੱਚ ਅਹੁਦੇਦਾਰਾਂ ਦਾ ਕੀਤਾ ਧੰਨਵਾਦ
ਸਰਕਲ ਪ੍ਰਧਾਨ ਨੇ ਅਕਾਲੀ ਦਲ ਦੇ ਉੱਚ ਅਹੁਦੇਦਾਰਾਂ ਦਾ ਤਹਿ ਦਿਲੋਂ ਕੀਤਾ ਧੰਨਵਾਦ
Publish Date: Sun, 22 Feb 2026 08:50 PM (IST)
Updated Date: Mon, 23 Feb 2026 04:16 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅਕਾਲੀ ਜੱਥਾ, ਜਲੰਧਰ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਪੰਥਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਗੁਰਜੀਤ ਸਿੰਘ ਮਰਵਾਹਾ ਨੂੰ ਜ਼ਿਲ੍ਹਾ ਅਕਾਲੀ ਜਥਾ ਜਲੰਧਰ ਸ਼ਹਿਰੀ ਸਰਕਲ ਸੋਢਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਨਿਯੁਕਤੀ ਪੱਤਰ ਮਿਲਣ ’ਤੇ ਗੁਰਜੀਤ ਸਿੰਘ ਮਰਵਾਹਾ ਨੇ ਸਮੂਹ ਅਕਾਲੀ ਦਲ ਦੇ ਉੱਚ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਸ਼੍ਰੋਮਣੀ ਅਕਾਲੀ ਦਲ ਦੀਆਂ ਸੇਵਾਵਾਂ ਨਿਭਾਉਣਗੇ।