- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੰਗਲ ਬੇਟ ’ਚ ਸਰਕਲ ਪ੍ਰਧਾਨ ਮਨਜੀਤ ਸਿੰਘ ਬਿੱਲਾ ਨੇ ਕੀਤੀ ਡੋਰ-ਟੂ-ਡੋਰ ਮੁਹਿੰਮ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ’ਚ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਫਿਲੌਰ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਦੀ ਅਗਵਾਈ ਹੇਠ ਸਰਕਲ ਫਿਲੌਰ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਬਿੱਲਾ ਵੱਲੋਂ ਪਿੰਡ ਨੰਗਲ ਬੇਟ ’ਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਮਨਜੀਤ ਸਿੰਘ ਬਿੱਲਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਚਲਾਈਆਂ ਗਈਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਤੇ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸੂਬੇ ’ਚ ਵਿਕਾਸ ਕਾਰਜਾਂ ਦੀ ਰਫ਼ਤਾਰ ਮੱਠੀ ਪੈ ਗਈ ਹੈ। ਉਨ੍ਹਾਂ ਸਰਕਾਰ ਦੀਆਂ ਧਾਰਮਿਕ ਯਾਤਰਾਵਾਂ ਸਬੰਧੀ ਨੀਤੀਆਂ ’ਤੇ ਵੀ ਸਵਾਲ ਉਠਾਏ। ਇਸ ਦੌਰਾਨ ਮਹਿਲਾਵਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਾ ਕਰਨ ਵਾਲਿਆਂ ਦੀ ਬਜਾਏ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਸੂਬੇ ’ਚ ਨਸ਼ਿਆਂ ਦੀ ਸਮੱਸਿਆ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਸਿਆਸੀ ਆਗੂਆਂ ਤੋਂ ਇਸ ਸਬੰਧੀ ਜਵਾਬ ਮੰਗਣਗੇ। ਇਸ ਮੌਕੇ ਭੁਪਿੰਦਰ ਸਿੰਘ ਜੌਹਲ, ਗੋਪੀ ਫਿਲੌਰ, ਗੁਰਜੀਤ ਸਿੰਘ ਸਮੇਤ ਪਾਰਟੀ ਵਰਕਰ, ਪਿੰਡ ਦੀਆਂ ਮਹਿਲਾਵਾਂ ਤੇ ਹੋਰ ਮੋਹਤਬਰ ਹਾਜ਼ਰ ਸਨ।