ਹੈਰੋਇਨ ਦੀ ਖੇਪ ਸਮੇਤ ਸਿਵਲ ਇੰਜੀਨੀਅਰ ਗ੍ਰਿਫਤਾਰ
ਹੈਰੋਇਨ ਦੀ ਖੇਪ ਸਮੇਤ ਸਿਵਲ ਇੰਜੀਨੀਅਰ ਗ੍ਰਿਫਤਾਰ
Publish Date: Thu, 05 Mar 2026 08:08 PM (IST)
Updated Date: Thu, 05 Mar 2026 08:11 PM (IST)

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਐਂਟੀ ਨਾਰਕੋਟਿਕਸ ਟਾਸਕ ਫੋਰਸ, ਜਲੰਧਰ ਦੀ ਟੀਮ ਨੇ ਹੈਰੋਇਨ ਸਮੇਤ ਵਿਅਕਤੀ ਜੋ ਸਿਵਲ ਇੰਜੀਨੀਅਰ ਦੀ ਪੜ੍ਹਾਈ ਕਰ ਚੁੱਕਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਨਵਦੀਪ ਸਿੰਘ ਉਰਫ ਸੋਨੂ ਵਾਸੀ ਗੰਨਾ ਪਿੰਡ ਫਿਲੌਰ ਵਜੋਂ ਦੱਸੀ ਗਈ ਹੈ। ਏਐੱਨਟੀਐੱਫ਼ ਦੇ ਸਹਾਇਕ ਇੰਸਪੈਕਟਰ ਜਨਰਲ ਪੁਲਿਸ ਜਗਜੀਤ ਸਿੰਘ ਸਰੋਆ ਨੇ ਜਾਣਕਾਰੀ ਦਿੱਤੀ ਕਿ ਡੀਐੱਸਪੀ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਏਐੱਸਆਈ ਪਰਮਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਫਿਲੋਰ ਦੀ ਸਲਿੱਪ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੈਦਲ ਆ ਰਹੇ ਇਕ ਵਿਅਕਤੀ ਨੇ ਜਦੋਂ ਪੁਲਿਸ ਦੇਖੀ ਤਾਂ ਪਿਛਾਂਹ ਮੁੜਨ ਲੱਗਾ। ਸ਼ੱਕ ਪੈਣ ’ਤੇ ਏਐੱਸਆਈ ਪਰਮਿੰਦਰ ਸਿੰਘ ਨੇ ਉਸ ਨੂੰ ਕੁਝ ਦੂਰੀ ਤੇ ਹੀ ਕਾਬੂ ਕਰ ਲਿਆ। ਨਾਂ ਪੁੱਛਣ ’ਤੇ ਨਵਦੀਪ ਸਿੰਘ ਉਰਫ ਸੋਨੂੰ ਦੱਸਿਆ। ਸ਼ੱਕ ਦੇ ਆਧਾਰ ’ਤੇ ਜਦ ਪਿੱਠੂ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ’ਚੋਂ ਹੈਰੋਇਨ ਬਰਾਮਦ ਹੋਈ, ਜਿਸ ਦਾ ਵਜ਼ਨ 522 ਗ੍ਰਾਮ ਨਿਕਲਿਆ। ਇਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਏਆਈਜੀ ਸਰੋਆ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਖ਼ਿਲਾਫ਼ ਥਾਣਾ ਏਐੱਨਟੀਐੱਫ਼, ਐੱਸਏਐੱਸ ਨਗਰ (ਮੋਹਾਲੀ), ਵਿਖੇ ਮੁਕੱਦਮਾ ਦਰਜ ਕਰਕੇ ਬਣਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਨੂੰ ਅਦਾਲਤ ’ਚੋਂ ਪੁਲਿਸ ਰਿਮਾਂਡ ’ਤੇ ਲੈ ਕੇ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਉਸ ’ਤੇ ਨੈੱਟਵਰਕ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।