- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ 'ਤੇ ਇਸ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਹੋਏ ਅਪੀਲ ਕੀਤੀ ਹੈ ਕਿ ਕਿਸੇ ਵੀ ਰੂਪ ’ਚ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥ ਦਾ ਸੇਵਨ ਨਾ ਕੀਤਾ ਜਾਵੇ।

ਜਾਗਰਣ ਸੰਵਾਦਦਾਤਾ, ਜਲੰਧਰ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ 'ਤੇ ਇਸ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਹੋਏ ਅਪੀਲ ਕੀਤੀ ਹੈ ਕਿ ਕਿਸੇ ਵੀ ਰੂਪ ’ਚ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥ ਦਾ ਸੇਵਨ ਨਾ ਕੀਤਾ ਜਾਵੇ। ਜੇ ਕਿਸੇ ਦਾ ਰਿਸ਼ਤੇਦਾਰ ਜਾਂ ਨੇੜਲਾ ਮਿੱਤਰ ਕਿਸੇ ਵੀ ਰੂਪ ’ਚ ਤੰਬਾਕੂ ਦੀ ਵਰਤੋਂ ਕਰਦਾ ਹੈ ਤਾਂ ਉਸ ਨੂੰ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾ ਕੇ ਇਸ ਆਦਤ ਨੂੰ ਛੁਡਵਾਉਣ ’ਚ ਮਦਦ ਕਰਨੀ ਚਾਹੀਦੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਇਸ ਵਾਰ ਇਹ ਦਿਵਸ "ਨਿਕੋਟੀਨ ਤੇ ਤੰਬਾਕੂ ਦੀ ਆਦਤ ਦਾ ਮੁਕਾਬਲਾ" ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਤੰਬਾਕੂ ਦਾ ਸੇਵਨ ਕਰਨ ਵਾਲੇ ਲੋਕਾਂ ਨੂੰ ਮਾਨਸਿਕ, ਆਰਥਿਕ ਤੇ ਸਰੀਰੀਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਡਾ. ਗਰਗ ਨੇ ਕੋਟਪਾ ਐਕਟ ਤੇ ਤੰਬਾਕੂ ਦੇ ਸਰੀਰ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਤੰਬਾਕੂ ’ਚ ਚਾਰ ਹਜ਼ਾਰ ਜ਼ਹਿਰੀਲੇ ਤੱਤ ਹੁੰਦੇ ਹਨ, ਜਿਨ੍ਹਾਂ ’ਚ ਨਿਕੋਟੀਨ ਸਭ ਤੋਂ ਖ਼ਤਰਨਾਕ ਹੈ। ਤੰਬਾਕੂ ਪਦਾਰਥਾਂ ਦੀ ਸੂਚੀ ’ਚ ਬੀੜੀ, ਸਿਗਰਟ, ਗੁਟਕਾ, ਪਾਨ ਮਸਾਲਾ, ਈ-ਸਿਗਰਟ, ਹੁੱਕਾ ਆਦਿ ਸ਼ਾਮਲ ਹਨ। ਸਿਗਰਟ ਪੀਣ ਨਾਲ ਫੇਫੜੇ, ਦਿਲ ਤੇ ਸਰੀਰ ਦੇ ਹੋਰ ਅੰਗਾਂ ਨੂੰ ਨੁਕਸਾਨ ਪੁੱਜਦਾ ਹੈ। ਤੰਬਾਕੂ ਦੇ ਸੇਵਨ ਨਾਲ ਟੀ.ਬੀ., ਲਿਵਰ ਦੀ ਬਿਮਾਰੀ, ਮੂੰਹ ਦਾ ਕੈਂਸਰ, ਪ੍ਰਜਨਨ ਸਮਰੱਥਾ ’ਤੇ ਅਸਰ ਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਘਾਤਕ ਬਿਮਾਰੀਆਂ ਹੋ ਸਕਦੀਆਂ ਹਨ। ਜਨਤਕ ਥਾਵਾਂ 'ਤੇ ਧੂੰਆਂਨੋਸ਼ੀ ਕਰਨਾ ਅਪਰਾਧ ਹੈ। ਕੋਟਪਾ ਐਕਟ ਤਹਿਤ ਜਨਤਕ ਥਾਵਾਂ ਦੇ 100 ਗਜ ਦੇ ਦਾਇਰੇ ’ਚ ਤੰਬਾਕੂ ਵੇਚਣ 'ਤੇ ਰੋਕ ਹੈ ਤੇ ਬੀੜੀ-ਸਿਗਰਟ ਵੇਚਣ ਵਾਲਿਆਂ 'ਤੇ ਕਾਰਵਾਈ ਕੀਤੀ ਜਾਂਦੀ ਹੈ।