- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਕੀਤੀ ਈਕੋ ਫਰੈਂਡਲੀ, ਪ੍ਰਦੂਸ਼ਣ ਮੁਕਤ ਤੇ ਸੁਰੱਖਿਅਤ ਦਿਵਾਲੀ ਮਨਾਉਣ ਦੀ ਅਪੀਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਜਲੰਧਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾਲ ਨਜਿੱਠਣ ਲਈ ਐਮਰਜੈਂਸੀ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਦੁਰਸਤ ਰੱਖਣ ਤੇ ਮੈਡੀਸਨ ਦੇ ਨਾਲ-ਨਾਲ ਹੋਰ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਲੋਕਾਂ ਨੂੰ ਈਕੋ ਫਰੈਂਡਲੀ, ਪ੍ਰਦੂਸ਼ਣ ਮੁਕਤ ਤੇ ਸੁਰੱਖਿਅਤ ਦਿਵਾਲੀ ਮਨਾਉਣ ਦੀ ਅਪੀਲ ਕੀਤੀ। ਇਸਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਦਿਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਦਿਵਾਲੀ ਦੇ ਤਿਉਹਾਰ ਤੇ ਪਟਾਕੇ ਚਲਾਉਣੇ ਹਨ ਤਾਂ ਅੱਖਾਂ ਦੇ ਬਚਾਓ ਲਈ ਜ਼ਰੂਰੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਜ਼ਿਲ੍ਹੇ ਦੇ ਜ਼ਿਲ੍ਹਾ ਸਿਵਲ ਹਸਪਤਾਲ, ਸਾਰੀਆਂ ਸੀਐੱਚਸੀ ਤੇ ਪੀਐੱਚਸੀ ਵਿਖੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਸਤੈਦ ਰਹਿਣਗੀਆਂ। ਉਨ੍ਹਾਂ ਲੋਕਾਂ ਨੂੰ ਸਚੇਤ ਕਰਦਿਆਂ ਕਿਹਾ ਕਿ ਤਿਉਹਾਰਾਂ ਦੌਰਾਨ ਮਿਠਾਈਆਂ ਦਾ ਸੇਵਨ ਕਰਨ ਤੋਂ ਬਚੋ ਤੇ ਤਾਜ਼ੀਆਂ ਤੇ ਘਰ ਦੀਆਂ ਬਣੀਆਂ ਚੀਜ਼ਾਂ ਨੂੰ ਪਹਿਲ ਦਿਓ।