ਸਿਵਲ ਸਰਜਨ ਵੱਲੋਂ ਨਸ਼ਾ ਮੁਕਤੀ ਕੇਂਦਰ ਤੇ ਸਿਵਲ ਹਸਪਤਾਲ ਦੀ ਚੈਕਿੰਗ
ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਨਸ਼ਾ ਮੁਕਤੀ ਕੇਂਦਰ, ਸਿਵਲ ਹਸਪਤਾਲ ਦੀ ਚੈਕਿੰਗ
Publish Date: Wed, 01 Apr 2026 09:27 PM (IST)
Updated Date: Wed, 01 Apr 2026 09:31 PM (IST)
-ਇਲਾਜ ਲਈ ਆਏ ਮਰੀਜਾਂ ਨਾਲ ਕੀਤੀ ਗੱਲਬਾਤ, ਸਿਹਤ ਸਟਾਫ ਨੂੰ ਦਿੱਤੀਆਂ ਜ਼ਰੂਰੀ ਹਦਾਇਤਾਂ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਸੂਬੇ ’ਚੋਂ ਨਸ਼ਿਆਂ ਨੂੰ ਖ਼ਤਮ ਕਰਨ ਤੇ ਇਲਾਜ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ ਤੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸੂਬੇ ’ਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਨਸ਼ਾ ਮੁਕਤੀ ਕੇਂਦਰ, ਸਿਵਲ ਹਸਪਤਾਲ ’ਚ ਬੁੱਧਵਾਰ ਨੂੰ ਚੈਕਿੰਗ ਕੀਤੀ ਗਈ। ਉਨ੍ਹਾਂ ਨਾਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਮਾਨਸਿਕ ਰੋਗਾਂ ਦੇ ਮਾਹਿਰ ਡਾ. ਅਭਯਰਾਜ, ਡਿਪਟੀ ਐੱਮਈਆਈਓ ਅਸੀਮ ਸ਼ਰਮਾ ਮੌਜੂਦ ਸਨ।
ਸਿਵਲ ਸਰਜਨ ਵੱਲੋਂ ਮੌਕੇ 'ਤੇ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਨੇ ਨਸ਼ਾ ਮੁਕਤੀ ਕੇਂਦਰ ਦੇ ਸਿਹਤ ਸਟਾਫ ਨੂੰ ਆਪਣੀ ਮਰਜ਼ੀ ਨਾਲ ਇਲਾਜ ਲਈ ਦਾਖਲ ਹੋਣ ਵਾਲੇ ਮਰੀਜ਼ਾਂ ਵੱਲ ਵਿਸ਼ੇਸ਼ ਤੌਰ 'ਤੇ ਧਿਆਨ ਦੇਣ ਦੀ ਹਦਾਇਤ ਕੀਤੀ। ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਨਸ਼ਾ ਮੁਕਤੀ ਕੇਂਦਰ ’ਚ ਇਲਾਜ ਲਈ ਦਾਖਿਲ ਮਰੀਜ਼ਾਂ ਦੀਆਂ ਫਾਈਲਾਂ ਚੈਕ ਕੀਤੀਆਂ ਗਈਆਂ ਤੇ ਜਾਣਕਾਰੀ ਲਈ ਗਈ ਕਿ ਕਿ ਉਨ੍ਹਾਂ ਨੂੰ ਹਸਪਤਾਲ ’ਚੋਂ ਦਵਾਈਆਂ ਮੁਫ਼ਤ ਹੀ ਮਿਲ ਰਹੀਆਂ ਹਨ ਤਾਂ ਮਰੀਜ਼ਾਂ ਸਾਰੀਆਂ ਦਵਾਈਆਂ ਹਸਪਤਾਲ ’ਚੋਂ ਮੁਫ਼ਤ ਹੀ ਮਿਲ ਬਾਰੇ ਦੱਸਿਆ। ਇਸ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਮਰੀਜ਼ਾਂ ਨੂੰ ਨਸ਼ਿਆਂ ਦੇ ਵਾਤਾਵਰਨ ਤੋਂ ਦੂਰ ਰਹਿ ਕੇ ਖੇਡ, ਯੋਗ, ਕਸਰਤ, ਆਸਣ ਤੇ ਰੋਜ਼ਾਨਾ ਸੈਰ ਕਰਨ ਲਈ ਪ੍ਰੇਰਿਤ ਕੀਤਾ।
ਸਿਵਲ ਸਰਜਨ ਵੱਲੋਂ ਨਸ਼ਾ ਮੁਕਤੀ ਕੇਂਦਰ ’ਚ ਮੌਜੂਦ ਸਟਾਫ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਮਰੀਜ਼ਾਂ ਨੂੰ ਸਹੀ ਦੇਖਭਾਲ, ਸਲਾਹ ਤੇ ਲਾਭਕਾਰੀ ਸਰਗਰਮੀਆਂ ’ਚ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਨਸ਼ੇ ਦੀ ਆਦਤ ਤੋਂ ਪੂਰੀ ਤਰ੍ਹਾਂ ਛੁਟਕਾਰਾ ਮਿਲ ਸਕੇ। ਨਸ਼ਾ ਅੱਜ ਦੇ ਸਮਾਜ ਦੀ ਇਕ ਸਭ ਤੋਂ ਵੱਡੀ ਤੇ ਗੰਭੀਰ ਸਮੱਸਿਆ ਬਣ ਚੁੱਕੀ ਹੈ। ਇਥੇ ਨਸ਼ਾ ਮੁਕਤੀ ਕੇਂਦਰ ਇਕ ਅਹੰਮ ਭੂਮਿਕਾ ਨਿਭਾਉਂਦਾ ਹੈ। ਨਸ਼ਾ ਮੁਕਤੀ ਕੇਂਦਰ ਸਿਰਫ ਨਸ਼ਾ ਛੁਡਾਉਣ ਦੀ ਥਾਂ ਨਹੀਂ, ਬਲਕਿ ਇਕ ਅਜਿਹੀ ਜਗ੍ਹਾ ਹੈ ਜਿੱਥੇ ਵਿਅਕਤੀ ਨੂੰ ਸਰੀਰਕ, ਮਾਨਸਿਕ ਤੇ ਭਾਵਨਾਤਮਕ ਤੌਰ ’ਤੇ ਪੂਰੀ ਤਰ੍ਹਾਂ ਠੀਕ ਕੀਤਾ ਜਾਂਦਾ ਹੈ। ਉਨ੍ਹਾਂ ਨੇ ਸਟਾਫ ਨੂੰ ਕਿਹਾ ਕਿ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਤਸ਼ਾਹਿਤ ਵੀ ਕੀਤਾ।