ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਆਜ਼ਾਦੀ ਦਿਹਾੜੇ 'ਤੇ ਦਫਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਰਮਨ ਸ਼ਰਮਾ ਵਲੋਂ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਆਜ਼ਾਦੀ ਲਈ ਸ਼ਹੀਦਾਂ ਵਲੋਂ ਦਿੱਤੀਆ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ ਤੇ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਰਾਜੀਵ ਸ਼ਰਮਾ, ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਜ਼ਿਲਾ ਡੈਂਟਲ ਸਿਹਤ ਅਫਸਰ ਡਾ. ਬਲਜੀਤ ਕੌਰ ਰੂਬੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਸ਼ਰਮਾ ਤੇ ਸਮੂਹ ਸਿਹਤ ਸਟਾਫ ਹਾਜ਼ਰ ਸੀ।