- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੇ ਪ੍ਰਾਪਤ ਦਾਅਵੇ ਤੇ ਇਤਰਾਜ਼ਾਂ ਦੀਆਂ ਸੂਚੀਆਂ ਰਾਜਨੀਤਿਕ ਪਾਰਟੀਆਂ ਨੂੰ ਸੌਂਪੀਆਂ

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅੱਜ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸਆਈਆਰ)-2026 ਦੇ ਦੂਜੇ ਪੜਾਅ (ਦਾਅਵੇ ਤੇ ਇਤਰਾਜ਼ਾਂ ਪ੍ਰਾਪਤੀ) ਦੀ ਆਖਰੀ 12 ਸਤੰਬਰ, 2026 ਤੱਕ ਪ੍ਰਾਪਤ ਹੋਏ ਫਾਰਮਾਂ ਦੀਆਂ ਸੂਚੀਆਂ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਡੀਸੀ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ’ਚ ਪੈਂਦੇ 9 ਵਿਧਾਨ ਸਭਾ ਹਲਕਿਆਂ 30-ਫਿਲੌਰ, 31-ਨਕੋਦਰ, 32-ਸ਼ਾਹਕੋਟ, 33-ਕਰਤਾਰਪੁਰ, 34-ਜਲੰਧਰ ਪੱਛਮੀ, 35-ਜਲੰਧਰ ਕੇਂਦਰੀ, 36-ਜਲੰਧਰ ਉੱਤਰੀ, 37-ਜਲੰਧਰ ਕੈਂਟ ਤੇ 38-ਆਦਮਪੁਰ ਦੇ ਸੰਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਨਾਲ ਹਫ਼ਤਾਵਾਰੀ ਮੀਟਿੰਗਾਂ ਕੀਤੀਆਂ ਗਈਆਂ ਤੇ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਦੀਆਂ ਸੂਚੀਆਂ ਫਾਰਮ ਨੰਬਰ 9,10,11,11ਏ, 11ਬੀ ਰਾਜਨੀਤਿਕ ਪਾਰਟੀਆਂ ਨਾਲ ਸਾਂਝੀਆਂ ਕੀਤੀਆਂ ਗਈਆਂ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਪ੍ਰਾਪਤ ਫਾਰਮ ਨੰ. 6, 6ਏ, 7, 8 ਦਾ ਨਿਪਟਾਰਾ ਸੰਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ 8 ਅਕਤੂਬਰ 2026 ਤੱਕ ਕਰ ਦਿੱਤਾ ਜਾਵੇਗਾ ਅਤੇ ਜ਼ਿਲ੍ਹੇ ਵਿੱਚ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।