12ਵੀਂ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਸ.ਸੀ.ਸੈਕੰ.ਸਕੂਲ ਢੱਡਾ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Publish Date: Mon, 18 May 2026 09:42 PM (IST)
Updated Date: Mon, 18 May 2026 09:45 PM (IST)
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਜਾਰੀ ਕੀਤੇ ਗਏ ਦਸਵੀਂ ਅਤੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਢੱਡਾ ਤਾਂ ਨਤੀਜਾ 100% ਰਿਹਾ। ਇਸ ਸਬੰਧੀ ਗੱਲਬਾਤ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਨੇ ਦੱਸਿਆ ਕਿ ਬਾਰਵੀਂ ਜਮਾਤ ਦੀ ਵਿਦਿਆਰਥਣ ਰੋਮਿਨ ਸੋਹਪਾਲ ਨੇ 92% ਅੰਕ ਹਾਸਲ ਕੀਤੇ, ਵਿਦਿਆਰਥਣ ਉਰਵਸ਼ੀ ਨੇ 88 ਜਦਕਿ ਵਿਦਿਆਰਥਣ ਫੌਜ਼ਿਆ ਨੇ 87% ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਭੁਪਿੰਦਰ ਸਿੰਘ ਨੇ ਕਿਹਾ ਕਿ ਨਤੀਜੇ ਪਿੱਛੇ ਜਿੱਥੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਹੈ ਉੱਥੇ ਹੀ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਦਿੱਤੀ ਗਈ ਸੇਧ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਇਸ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਜ਼ਿੰਦਗੀ ਦੇ ਹਰੇਕ ਖੇਤਰ ਚ ਬਿਹਤਰੀਨ ਪ੍ਰਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਕੂਲ ਪ੍ਰਿੰਸੀਪਲ ਭੁਪਿੰਦਰ ਸਿੰਘ, ਅਧਿਆਪਕਾਂ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਵਜੋਂ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।