- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਵੱਲੋਂ ਸੰਵਿਧਾਨ ਦਿਵਸ ਦੀ ਵਧਾਈ ਅਤੇ ਅਹਿਮ ਮੀਟਿੰਗ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਸੰਵਿਧਾਨ ਦਿਵਸ ਮੌਕੇ ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ, ਜ਼ਿਲ੍ਹਾ ਸਕੱਤਰ ਵਿਕਾਸ ਤੇ ਸਮੂਹ ਯੂਨੀਅਨ ਵੱਲੋਂ ਦੇਸ਼ ਵਾਸੀਆਂ ਤੇ ਮੁਲਾਜ਼ਮ ਸਾਥੀਆਂ ਨੂੰ ਸੰਵਿਧਾਨ ਦਿਵਸ ਦੀ ਵਧਾਈ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਦੀ ਅਗਵਾਈ ਹੇਠ ਜਲੰਧਰ ਵਿਖੇ ਯੂਨੀਅਨ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਮੁੱਖ ਤੌਰ 'ਤੇ ਦੋ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ 30 ਨਵੰਬਰ 2026 ਨੂੰ ਸੇਵਾ-ਮੁਕਤ ਹੋ ਰਹੇ ਯੂਨੀਅਨ ਮੈਂਬਰ ਸਵੀਟੀ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਯੂਨੀਅਨ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਦੇਣ ਦਾ ਫੈਸਲਾ ਕੀਤਾ ਗਿਆ। ਯੂਨੀਅਨ ਦੇ ਮਤੇ ’ਚ ਸਾਲ 2027 ਦਾ ਕੈਲੰਡਰ ਜਾਰੀ ਕਰਨ ਸਬੰਧੀ ਰੂਪ-ਰੇਖਾ ਤਿਆਰ ਕੀਤੀ ਗਈ। ਹਾਜ਼ਰ ਸਾਰੇ ਮੈਂਬਰਾਂ ਨੇ ਇਨ੍ਹਾਂ ਮਤਿਆਂ 'ਤੇ ਵਿਚਾਰ ਰੱਖੇ ਤੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ। ਇਸ ਮੀਟਿੰਗ ’ਚ ਜ਼ਿਲ੍ਹਾ ਕੈਸ਼ੀਅਰ ਧਰਮਵੀਰ, ਮੁੱਖ ਸਲਾਹਕਾਰ ਸੁਰਿੰਦਰ ਕੁਮਾਰ, ਉਪ ਪ੍ਰਧਾਨ ਲਵਪ੍ਰੀਤ, ਆਸ਼ੂ ਮੱਟੂ, ਰਕੇਸ਼ ਕੁਮਾਰ, ਸਲੀਮ ਕੁਮਾਰ, ਜਿੰਮੀ ਕੁਮਾਰ, ਸੁਰਿੰਦਰ ਕੁਮਾਰ, ਸੰਤੋਸ਼ ਰਾਣੀ, ਸਵੀਟੀ, ਨਵਜੋਤ ਰਾਮ, ਵਿਸ਼ੂ ਕੁਮਾਰ, ਸੰਜੀਵ ਖੰਨਾ, ਦਵਿੰਦਰ ਕੁਮਾਰ, ਰਕੇਸ਼ ਕੁਮਾਰ ਫੌਜੀ, ਮਿਸ ਰਾਣੀ, ਕਮਲਪ੍ਰੀਤ, ਰੋਹਿਤ ਕੁਮਾਰ, ਗੁਰਵੰਤ ਲਾਲ ਤੇ ਜਗਨਨਾਥ ਸਮੇਤ ਹੋਰ ਮੈਂਬਰ ਹਾਜ਼ਰ ਸਨ।