ਅਕਾਲ ਗਲੈਕਸੀ ਕਾਨਵੈਂਟ ਸਕੂਲ ਦਾ ਨਤੀਜਾ 100 ਫ਼ੀਸਦੀ
ਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ਲੋਹੀਆਂ ਖਾਸ ਵਿਖੇ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Fri, 15 May 2026 07:15 PM (IST)
Updated Date: Fri, 15 May 2026 07:18 PM (IST)

ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਅਕਾਲ ਗਲੈਕਸੀ ਕਾਨਵੈਂਟ ਸਕੂਲ ਦੀ ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਦੱਸਿਆ ਕਿ ਸੀਬੀਐੱਸਈ ਬਾਰ੍ਹਵੀਂ ਜਮਾਤ ਵਿੱਚ ਕੁੱਲ 59 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ ’ਚ ਓਵਰਆਲ ਵਿਦਿਆਰਥੀਆਂ ਵਿੱਚੋਂ ਸਿਮਰਪ੍ਰੀਤ ਕੌਰ ਨੇ 97% ਅੰਕ ਹਾਸਲ ਕਰਕੇ ਪਹਿਲਾ ਸਥਾਨ , ਜੈਸਮੀਨ ਕੌਰ ਨੇ 92.4 ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਵਿਸ਼ਾਲ ਸਿੰਘ ਨੇ 91.2 ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਵਿੱਚ ਬਾਰ੍ਹਵੀਂ ਜਮਾਤ ਦੀ ਆਰਟਸ ਸਟਰੀਮ ਵਿੱਚ ਸਿਮਰਪ੍ਰੀਤ ਕੌਰ ਨੇ 97% ਨੰਬਰ ਹਾਸਲ ਕਰਕੇ ਪਹਿਲਾ ਸਥਾਨ, ਹਰਮਨਪ੍ਰੀਤ ਕੌਰ ਜੰਮੂ ਨੇ 87.2 % ਨੰਬਰ ਹਾਸਲ ਕਰਕੇ ਦੂਜਾ ਸਥਾਨ ਅਤੇ ਸੁਖਮਨਪ੍ਰੀਤ ਕੌਰ ਕੰਗ ਤੇ ਪੁਨੀਤ ਕੌਰ ਨੇ 87% ਅੰਕ ਹਾਸਲ ਕਰਕੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਮਰਸ ਸਟਰੀਮ ਵਿੱਚ ਜੈਸਮੀਨ ਕੌਰ ਨੇ 92.4% ਨੰਬਰ ਹਾਸਲ ਕਰਕੇ ਪਹਿਲਾ ਸਥਾਨ, ਵਿਸ਼ਾਲ ਸਿੰਘ ਨੇ 91.2% ਨੰਬਰ ਹਾਸਲ ਕਰਕੇ ਦੂਜਾ ਸਥਾਨ ’ਤੇ ਪ੍ਰਿਅਲ ਨੇ 87% ਨੰਬਰ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਮੈਡੀਕਲ ਸਟਰੀਮ ਵਿੱਚ ਜੈਸੀਕਾ ਜੱਜ ਨੇ 89.2% ਹਾਸਲ ਕਰਕੇ ਪਹਿਲਾ ਸਥਾਨ , ਦਿਵਜੋਤ ਕੌਰ ਨੇ 84.4% ਨੰਬਰ ਹਾਸਲ ਕਰਕੇ ਦੂਜਾ ਸਥਾਨ ਅਤੇ ਜਪਨੂਰ ਸਿੰਘ ਨੇ 83% ਨੰਬਰ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਪ੍ਰਿੰਸੀਪਲ ਅਮਨਪ੍ਰੀਤ ਕੌਰ, ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਸ਼ਾਨਦਾਰ ਨਤੀਜਾ ਆਉਣ ’ਤੇ ਵਧਾਈ ਦਿੱਤੀ ਗਈ। ਪ੍ਰਿੰਸੀਪਲ ਅਮਨਪ੍ਰੀਤ ਕੌਰ ਦੁਆਰਾ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਅਰਦਾਸ ਕੀਤੀ ਗਈ। ਇਸ ਮੌਕੇ ਵਾਈਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਅਤੇ ਸਕੂਲ ਦੇ ਸੀਨੀਅਰ ਕੋਆਰਡੀਨੇਟਰ ਦੀਪਿਕਾ ਨੂੰ ਸ਼ਾਨਦਾਨ ਨਤੀਜੇ ’ਤੇ ਵਧਾਈ ਦਿੱਤੀ।