- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਲੀਨ ਪੰਜਾਬ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇ : ਮੋਹਿੰਦਰ ਭਗਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਥਾਨਕ ਨਿਊ ਗੌਤਮ ਨਗਰ ’ਚ ਚਲਾਈ ਗਈ ਸਫ਼ਾਈ ਮੁਹਿੰਮ ’ਚ ਹਿੱਸਾ ਲਿਆ। ਪੰਜਾਬ ਸਰਕਾਰ ਵੱਲੋਂ 29 ਅਗਸਤ ਤੋਂ ਸ਼ੁਰੂ ਕੀਤੀ ਇਸ ਮੁਹਿੰਮ ਦਾ ਟੀਚਾ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀਵੀਪੀ) ਨੂੰ ਖ਼ਤਮ ਕਰਨਾ ਅਤੇ ਸੂਬੇ ਭਰ ’ਚ ਸਾਫ਼-ਸੁਥਰੇ ਮਾਹੌਲ ਨੂੰ ਉਤਸ਼ਾਹਤ ਕਰਨਾ ਹੈ। ਕੈਬਨਿਟ ਮੰਤਰੀ ਨੇ ਸਫ਼ਾਈ ਮੁਹਿੰਮ ਦੌਰਾਨ ਸੈਨੀਟੇਸ਼ਨ ਵਰਕਰਾਂ ਨਾਲ ਮਿਲ ਕੇ ਖੁਦ ਗਲੀਆਂ ਦੀ ਸਫ਼ਾਈ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਉਦੋਂ ਹੀ ਸਫ਼ਲ ਹੋ ਸਕਦੇ ਹਨ, ਜਦੋਂ ਸਰਕਾਰੀ ਏਜੰਸੀਆਂ ਤੇ ਨਾਗਰਿਕ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਬਣਾਈ ਰੱਖਣ ਲਈ ਇਕੱਠੇ ਮਿਲ ਕੇ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰ ਜਾਂ ਨਗਰ ਨਿਗਮ/ਕੌਂਸਲਾਂ ਦੀ ਜ਼ਿੰਮੇਵਾਰੀ ਨਹੀਂ ਹੈ ਸਗੋਂ ਇਹ ਸਾਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਫ਼ਾਈ ਗਤੀਵਿਧੀਆਂ ’ਚ ਵਧ-ਚੜ੍ਹ ਕੇ ਭਾਗ ਲੈਣ ਅਪੀਲ ਕੀਤੀ। 8 ਸਤੰਬਰ ਤੱਕ ਚੱਲਣ ਵਾਲੀ 10 ਰੋਜ਼ਾ ਸੂਬਾ ਪੱਧਰੀ ਸਫ਼ਾਈ ਮੁਹਿੰਮ ਦਾ ਉਦੇਸ਼ ਸਰਕਾਰੀ ਵਿਭਾਗਾਂ, ਨਗਰ ਨਿਗਮ/ਕੌਂਸਲਾਂ ਤੇ ਸਥਾਨਕ ਭਾਈਚਾਰੇ ਦੇ ਸਾਂਝੇ ਯਤਨਾਂ ਨਾਲ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ ਦੀ ਪਹਿਚਾਣ ਕਰਕੇ ਉਨ੍ਹਾਂ ਦੀ ਸਫਾਈ ਕਰਨਾ ਤੇ ਇਨ੍ਹਾਂ ਥਾਵਾਂ ’ਤੇ ਦੁਬਾਰਾ ਕੂੜਾ ਜਮ੍ਹਾਂ ਹੋਣ ਤੋਂ ਰੋਕਣਾ ਹੈ।