- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਸ਼ਨ ਕਲੀਨ ਪੰਜਾਬ ਮਿਸ਼ਨ ਕਲੀਨ ਪੰਜਾਬ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਲਾਵਲਪੁਰ
ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵੱਲੋਂ ਅੱਜ ਵਿਧਾਨ ਸਭਾ ਹਲਕਾ ਆਦਮਪੁਰ ਦੇ ਕਸਬਾ ਅਲਾਵਲਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ-ਸੁਥਰਾ ਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਚਲਾਈ ਜਾ ਰਹੀ ਸਫਾਈ ਮੁਹਿੰਮ ਦੀ ਅਗਵਾਈ ਕੀਤੀ ਗਈ। ਇਸ ਮੌਕੇ ਸਫ਼ਾਈ ਕਰਮਚਾਰੀਆਂ ਨੂੰ ਸ਼ਹਿਰ ਵਿੱਚ ਸੁਚੱਜੀ ਸਫ਼ਾਈ ਵਿਵਸਥਾ ਬਣਾਈ ਰੱਖਣ ਲਈ ਉਤਸ਼ਾਹਿਤ ਕਰਦਿਆਂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੱਲ੍ਹੇ ਵਿੱਚ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀ.ਵੀ.ਪੀ.) ਖ਼ਤਮ ਕਰਕੇ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਤੇ ਸਿਹਤਮੰਦ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂੜੇ ਦੇ ਢੁੱਕਵੇਂ ਪ੍ਰਬੰਧਨ ਲਈ ਸਫ਼ਾਈ ਕਰਮਚਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਕੋਈ ਵੀ ਜਨਤਕ ਮੁਹਿੰਮ ਸਫ਼ਲ ਨਹੀਂ ਹੋ ਸਕਦੀ। ਇਸ ਮੌਕੇ ਸਫ਼ਾਈ ਕਰਮੀਆਂ ਅਤੇ ਸਥਾਨਕ ਲੋਕਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਤੇ ਵਾਤਾਵਰਣ ਪਖੋਂ ਸਵੱਛ ਰੱਖਣ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।