- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀਆਂ ਗਊਸ਼ਾਲਾਵਾਂ ਨੂੰ ਦੀਵਾਲੀ ਤੋਂ ਪਹਿਲਾਂ ਗਊ ਸੇਵਾ ਸੈੱਸ ਦੀ ਰਾਸ਼ੀ ਜਾਰੀ ਕਰਨ ਦਾ ਭਰੋਸਾ

-ਕੈਬਨਿਟ ਮੰਤਰੀ ਅਰੋੜਾ ਦੀ ਅਗਵਾਈ ਹੇਠ ਬਣੇਗੀ ਉੱਚ ਪੱਧਰੀ ਕਮੇਟੀ
23 ਅਕਤੂਬਰ ਨੂੰ ਪੰਜਾਬ ਭਵਨ ’ਚ ਹੋਵੇਗੀ ਅਹਿਮ ਮੀਟਿੰਗ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਗਊ ਭਗਤਾਂ ਵੱਲੋਂ ਪੰਜਾਬ ਦੀਆਂ ਗਊਸ਼ਾਲਾਵਾਂ ਨੂੰ ਗਊ ਸੇਵਾ ਸੈੱਸ ਦੇ ਰੂਪ ’ਚ ਇਕੱਠੀ ਹੋਈ ਰਾਸ਼ੀ ਜਾਰੀ ਕਰਨ ਦਾ ਮਾਮਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ’ਚ ਲਿਆਂਦਾ ਗਿਆ। ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਦੱਸਿਆ ਕਿ ਇਸ ਸਬੰਧੀ ਮੁੱਖ ਮੰਤਰੀ ਦੇ ਜਲੰਧਰ ਸਥਿਤ ਨਿਵਾਸ ਸਥਾਨ ’ਤੇ ਇਕ ਉੱਚ ਪੱਧਰੀ ਮੀਟਿੰਗ ਹੋਈ। ਮੀਟਿੰਗ ’ਚ ਕੈਬਨਿਟ ਮੰਤਰੀ ਅਮਨ ਅਰੋੜਾ, ਦੀਪਕ ਬਾਲੀ ਤੇ ਪੰਜਾਬ ਸਨਾਤਨ ਧਰਮ ਦੇ ਪ੍ਰਧਾਨ ਵਿਜੇ ਸ਼ਰਮਾ ਸਮੇਤ ਸਵਾਮੀ ਕ੍ਰਿਸ਼ਨਾ ਨੰਦ ਮਹਾਰਾਜ ਭੂਰੀ ਵਾਲੇ, ਸੁੰਦਰ ਦਾਸ ਧਮੀਜਾ (ਲੁਧਿਆਣਾ), ਹਰਿੰਦਰ (ਤਰਨਤਾਰਨ), ਰਵੀ ਕੱਕੜ (ਜਲੰਧਰ), ਸੰਜੇ (ਸੰਗਰੂਰ), ਅਨੀਸ਼ ਮੰਗਲਾ (ਪਟਿਆਲਾ), ਭਾਰਤ ਭੂਸ਼ਣ (ਰੋਪੜ), ਵਿਜੇ ਸ਼ਰਮਾ (ਪ੍ਰਧਾਨ ਆਲ ਇੰਡੀਆ ਸਨਾਤਨ ਸਭਾ) ਤੇ ਦੇਵੀ ਤਲਾਬ ਮੰਦਰ ਜਲੰਧਰ ਦੇ ਜਨਰਲ ਸਕੱਤਰ ਰਾਜੇਸ਼ ਵਿੱਜ ਸਮੇਤ ਕਈ ਗਊ ਭਗਤ ਹਾਜ਼ਰ ਸਨ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਦੇ ਹੱਲ ਲਈ ਇਕ ਉੱਚ ਪੱਧਰੀ ਕਮੇਟੀ ਬਣਾਉਣ ਦਾ ਭਰੋਸਾ ਦਿੱਤਾ। ਇਸ ਕਮੇਟੀ ਦੀ ਅਗਵਾਈ ਕੈਬਨਿਟ ਮੰਤਰੀ ਅਮਨ ਅਰੋੜਾ ਕਰਨਗੇ। ਉਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ 23 ਅਕਤੂਬਰ ਨੂੰ ਪੰਜਾਬ ਭਵਨ ਵਿਖੇ ਮੀਟਿੰਗ ਕਰਨਗੇ। ਇਸ ਮੌਕੇ ਸ਼੍ਰੀ ਦੇਵੀ ਤਲਾਬ ਮੰਦਰ ਜਲੰਧਰ ਵੱਲੋਂ ਮੰਦਰ ਕਮੇਟੀ ਦੇ ਜਨਰਲ ਸਕੱਤਰ ਰਾਜੇਸ਼ ਵਿੱਜ ਨੇ ਮੁੱਖ ਮੰਤਰੀ ਨੂੰ ਮਹਾਮਾਈ ਦਾ ਸਰੂਪ ਭੇਟ ਕਰਕੇ ਸਨਮਾਨਿਤ ਕੀਤਾ।