ਕੇਂਦਰ 'ਤੇ ਵਰ੍ਹੇ CM ਮਾਨ; ਕਿਹਾ- ਬਜਟ 'ਚ ਪੰਜਾਬੀਆਂ ਨਾਲ ਫਿਰ ਹੋਇਆ 'ਮਤਰੇਆ ਸਲੂਕ', ਕਿਸਾਨਾਂ ਤੇ ਨੌਜਵਾਨ ਦੇ ਹੱਥ ਖਾਲੀ
ਅੰਨਦਾਤੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ MSP (ਘੱਟੋ-ਘੱਟ ਸਮਰਥਨ ਮੁੱਲ) ਦੀ ਕਾਨੂੰਨੀ ਗਾਰੰਟੀ ਬਾਰੇ ਬਜਟ ਵਿੱਚ ਕੋਈ ਜ਼ਿਕਰ ਨਹੀਂ ਕੀਤਾ ਗਿਆ। ਨੌਜਵਾਨਾਂ ਲਈ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਜਾਂ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਣ ਲਈ ਕੋਈ ਵੀ ਠੋਸ ਨੀਤੀ ਸਾਹਮਣੇ ਨਹੀਂ ਆਈ। ਉਦਯੋਗ ਜਗਤ ਅਤੇ ਆਮ ਲੋਕਾਂ ਨੂੰ ਟੈਕਸਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰਾਹਤ ਨਹੀਂ ਦਿੱਤੀ ਗਈ, ਜਿਸ ਨਾਲ ਆਰਥਿਕ ਮਜ਼ਬੂਤੀ ਦੀਆਂ ਉਮੀਦਾਂ ਨੂੰ ਧੱਕਾ ਲੱਗਾ ਹੈ।
Publish Date: Sun, 01 Feb 2026 03:14 PM (IST)
Updated Date: Sun, 01 Feb 2026 03:38 PM (IST)
ਆਨਲਾਈਨ ਡੈਸਕ, ਜਲੰਧਰ: ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਵਿੱਤੀ ਸਾਲ 2026-27 ਦਾ ਬਜਟ ਪੇਸ਼ ਹੋਣ ਤੋਂ ਬਾਅਦ ਹੁਣ ਸੀਐਮ ਮਾਨ ਨੇ ਕੇਂਦਰ ਸਰਕਾਰ ਨੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫ਼ਿਰ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ।
ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ MSP (ਘੱਟੋ-ਘੱਟ ਸਮਰਥਨ ਮੁੱਲ) ਦੀ ਕਾਨੂੰਨੀ ਗਾਰੰਟੀ ਬਾਰੇ ਬਜਟ ਵਿੱਚ ਕੋਈ ਜ਼ਿਕਰ ਨਹੀਂ ਕੀਤਾ ਗਿਆ। ਨੌਜਵਾਨਾਂ ਲਈ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਜਾਂ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਣ ਲਈ ਕੋਈ ਵੀ ਠੋਸ ਨੀਤੀ ਸਾਹਮਣੇ ਨਹੀਂ ਆਈ। ਉਦਯੋਗ ਜਗਤ ਅਤੇ ਆਮ ਲੋਕਾਂ ਨੂੰ ਟੈਕਸਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰਾਹਤ ਨਹੀਂ ਦਿੱਤੀ ਗਈ, ਜਿਸ ਨਾਲ ਆਰਥਿਕ ਮਜ਼ਬੂਤੀ ਦੀਆਂ ਉਮੀਦਾਂ ਨੂੰ ਧੱਕਾ ਲੱਗਾ ਹੈ।
ਪੰਜਾਬ ਨਾਲ ਮਤਰੇਆ ਸਲੂਕ
ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਗਿਆ। ਪੰਜਾਬ ਦੇ ਲੋਕ ਬਹੁਤ ਮਿਹਨਤਕਸ਼ ਤੇ ਜਨੂੰਨੀ ਹਨ। ਅਸੀਂ ਮਿਲ ਕੇ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਕੇ ਰਹਾਂਗੇ।