ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ਪਹਿਲਾਂ ਹੜਤਾਲ ਖ਼ਤਮ ਕਰੋ, ਫਿਰ ਹੀ ਹੋਵੇਗੀ ਗੱਲਬਾਤ ਪੰਜਾਬ 'ਚ ਲੰਬਿਤ ਮੰਗਾਂ ਨੂੰ ਲੈ ਕੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੀਤੀ ਗਈ ਮਹਾ ਹੜਤਾਲ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸੁਣਨ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਹੜਤਾਲ ਅਤੇ ਗੱਲਬਾਤ ਇੱਕੋ ਸਮੇਂ ਨਹੀਂ ਚੱਲ ਸਕਦੀਆਂ।
Publish Date: Thu, 27 Aug 2026 04:07 PM (IST)
Updated Date: Thu, 27 Aug 2026 04:08 PM (IST)
ਆਨਲਾਈਨ ਡੈਸਕ, ਜਲੰਧਰ : ਪੰਜਾਬ 'ਚ ਲੰਬਿਤ ਮੰਗਾਂ ਨੂੰ ਲੈ ਕੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੀਤੀ ਗਈ ਮਹਾ ਹੜਤਾਲ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸੁਣਨ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਹੜਤਾਲ ਅਤੇ ਗੱਲਬਾਤ ਇੱਕੋ ਸਮੇਂ ਨਹੀਂ ਚੱਲ ਸਕਦੀਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਲਿਖਿਆ ਹੈ ਕਿ, ''ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ... ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ... ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ।''
ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ... ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ...
— Bhagwant Mann (@BhagwantMann) August 27, 2026
ਪੰਜਾਬ ਭਰ 'ਚ ਹੜਤਾਲ ਦਾ ਵਿਆਪਕ ਅਸਰ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਹੋਰ ਪ੍ਰਮੁੱਖ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ਭਰ 'ਚ ਮੁਲਾਜ਼ਮਾਂ ਨੇ ਆਪਣੇ ਕੰਮਕਾਜ ਠੱਪ ਰੱਖੇ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਕਈ ਵੱਡੇ ਵਾਅਦੇ ਕੀਤੇ ਸਨ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਜਿਉਂ ਦੀ ਤਿਉਂ ਲੰਬਿਤ ਪਈਆਂ ਹਨ, ਜਿਸ ਕਾਰਨ ਉਨ੍ਹਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਰਾਜ ਭਰ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ (DC Offices) ਦੇ ਬਾਹਰ ਮੁਲਾਜ਼ਮਾਂ ਨੇ ਆਪਣੇ ਦਫ਼ਤਰਾਂ ਨੂੰ ਤਾਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਹੜਤਾਲ ਕਾਰਨ ਸਰਕਾਰੀ ਦਫ਼ਤਰਾਂ 'ਚ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਅਤੇ ਆਮ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।