ਲਖਨਊ ਹਾਦਸੇ 'ਤੇ CM ਭਗਵੰਤ ਮਾਨ ਦੀ ਭਾਵੁਕ ਪੋਸਟ; ਬੋਲੇ-'ਸੁਪਨੇ ਪੂਰੇ ਕਰਨ ਗਏ ਹੋਣਹਾਰਾਂ ਦਾ ਇੰਝ ਤੁਰ ਜਾਣਾ ਬੇਹੱਦ ਦੁਖਦਾਈ, ਪਰਿਵਾਰਾਂ ਨਾਲ ਖੜ੍ਹੇ ਹਾਂ
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਇੱਕ ਨਾਮਵਰ ਕੋਚਿੰਗ ਸੈਂਟਰ 'ਚ ਵਾਪਰੇ ਭਿਆਨਕ ਅਗਨੀਕਾਂਡ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦਿਲ ਕੰਬਾਊ ਹਾਦਸੇ 'ਚ ਆਪਣੀਆਂ ਅੱਖਾਂ 'ਚ ਵੱਡੇ ਸੁਪਨੇ ਲੈ ਕੇ ਪੜ੍ਹਨ ਆਏ ਕਈ ਹੋਣਹਾਰ ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ। ਇਸ ਅਸਹਿ ਕਹਿਰ ਤੋਂ ਬਾਅਦ ਜਿੱਥੇ ਪੀੜਤ ਪਰਿਵਾਰਾਂ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਉੱਥੇ ਹੀ ਹਰ ਸੰਵੇਦਨਸ਼ੀਲ ਨਾਗਰਿਕ ਦੀ ਅੱਖ ਨਮ ਹੈ। ਹਾਦਸੇ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਵੱਖ-ਵੱਖ ਸਮਾਜਿਕ, ਰਾਜਨੀਤਕ ਅਤੇ ਧਾਰਮਿਕ ਸ਼ਖਸੀਅਤਾਂ ਵੱਲੋਂ ਮ੍ਰਿਤਕ ਵਿਦਿਆਰਥੀਆਂ ਨੂੰ ਦਿਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਜਾ ਰਹੀਆਂ ਹਨ।
Publish Date: Tue, 23 Jun 2026 11:59 AM (IST)
Updated Date: Tue, 23 Jun 2026 12:01 PM (IST)

ਸੁਨੀਤਾ, ਜਲੰਧਰ : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਇੱਕ ਨਾਮਵਰ ਕੋਚਿੰਗ ਸੈਂਟਰ 'ਚ ਵਾਪਰੇ ਭਿਆਨਕ ਅਗਨੀਕਾਂਡ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦਿਲ ਕੰਬਾਊ ਹਾਦਸੇ 'ਚ ਆਪਣੀਆਂ ਅੱਖਾਂ 'ਚ ਵੱਡੇ ਸੁਪਨੇ ਲੈ ਕੇ ਪੜ੍ਹਨ ਆਏ ਕਈ ਹੋਣਹਾਰ ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ। ਇਸ ਅਸਹਿ ਕਹਿਰ ਤੋਂ ਬਾਅਦ ਜਿੱਥੇ ਪੀੜਤ ਪਰਿਵਾਰਾਂ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਉੱਥੇ ਹੀ ਹਰ ਸੰਵੇਦਨਸ਼ੀਲ ਨਾਗਰਿਕ ਦੀ ਅੱਖ ਨਮ ਹੈ। ਹਾਦਸੇ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਵੱਖ-ਵੱਖ ਸਮਾਜਿਕ, ਰਾਜਨੀਤਕ ਅਤੇ ਧਾਰਮਿਕ ਸ਼ਖਸੀਅਤਾਂ ਵੱਲੋਂ ਮ੍ਰਿਤਕ ਵਿਦਿਆਰਥੀਆਂ ਨੂੰ ਦਿਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਜਾ ਰਹੀਆਂ ਹਨ।
CM ਮਾਨ ਨੇ ਸਾਂਝੀ ਕੀਤੀ ਭਾਵੁਕ ਪੋਸਟ, ਮ੍ਰਿਤਕਾਂ ਨੂੰ ਦਿੱਤੀ ਸ਼ਰਧਾਂਜਲੀ
ਹਾਲ ਹੀ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਖਾਸ ਪੋਸਟ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਹੈ, ਜਿਸ 'ਚ ਉਨ੍ਹਾਂ ਨੇ ਮ੍ਰਿਤਕ ਵਿਦਿਆਰਥੀਆਂ ਦੀਆਂ ਤਸਵੀਰਾਂ ਦਾ ਇਕ ਕੋਲਾਜ ਸਾਂਝਾ ਕੀਤਾ ਹੈ। ਇਸ ਦੇ ਨਾਲ ਹੀ CM ਮਾਨ ਨੇ ਲਿਖਿਆ ਹੈ, ''ਲਖਨਊ ਦੇ ਇੱਕ ਕੋਚਿੰਗ ਸੈਂਟਰ 'ਚ ਹੋਏ ਭਿਆਨਕ ਅਗਨੀਕਾਂਡ ਦੀ ਖ਼ਬਰ ਬਹੁਤ ਹੀ ਦੁਖਦਾਈ ਅਤੇ ਦਿਲ ਕੰਬਾਊ ਹੈ। ਇਸ ਦਰਦਨਾਕ ਹਾਦਸੇ 'ਚ ਆਪਣੀ ਜਾਨ ਗਵਾਉਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਦਿਲੋਂ ਸ਼ਰਧਾਂਜਲੀ।
ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਵੇ ਅਤੇ ਪਿੱਛੇ ਪਰਿਵਾਰਾਂ ਨੂੰ ਇਹ ਅਸਹਿ ਕਹਿਰ ਸਹਿਣ ਦਾ ਬਲ ਬਖਸ਼ੇ। ਦੁੱਖ ਦੀ ਇਸ ਘੜੀ 'ਚ ਸਾਡੀ ਹਮਦਰਦੀ ਪੀੜਤ ਪਰਿਵਾਰਾਂ ਦੇ ਨਾਲ ਹੈ।''
ਸੁਰੱਖਿਆ ਪ੍ਰਬੰਧਾਂ 'ਤੇ ਉੱਠੇ ਵੱਡੇ ਸਵਾਲ
ਇਸ ਭਿਆਨਕ ਹਾਦਸੇ ਨੇ ਇੱਕ ਵਾਰ ਫਿਰ ਵਪਾਰਕ ਇਮਾਰਤਾਂ ਅਤੇ ਕੋਚਿੰਗ ਸੈਂਟਰਾਂ 'ਚ ਅੱਗ ਤੋਂ ਸੁਰੱਖਿਆ ਦੇ ਨਿਯਮਾਂ ਦੀ ਹੋ ਰਹੀ ਉਲੰਘਣਾ ਨੂੰ ਜੱਗ ਜ਼ਾਹਿਰ ਕਰ ਦਿੱਤਾ ਹੈ। ਸਥਾਨਕ ਲੋਕਾਂ ਅਤੇ ਮਾਪਿਆਂ 'ਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਸੁਰੱਖਿਆ ਨਿਯਮਾਂ ਦੀ ਜਾਂਚ ਕੀਤੀ ਗਈ ਹੁੰਦੀ ਤਾਂ ਸ਼ਾਇਦ ਇਨ੍ਹਾਂ ਮਾਸੂਮਾਂ ਦੀ ਜਾਨ ਬਚਾਈ ਜਾ ਸਕਦੀ ਸੀ। ਪ੍ਰਸ਼ਾਸਨ ਵੱਲੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।