Pics : CM ਭਗਵੰਤ ਮਾਨ ਨੇ ਲਾਲ ਬਾਦਸ਼ਾਹ ਦੇ ਦਰਬਾਰ 'ਤੇ ਪਤਨੀ ਨਾਲ ਟੇਕਿਆ ਮੱਥਾ, ਹੰਸ ਰਾਜ ਹੰਸ ਨਾਲ ਬੈਠ ਕੇ ਭੰਡਾਲ 'ਚ ਲਵਾਈ ਹਾਜ਼ਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੁਝ ਹੀ ਪਲਾਂ ਵਿੱਚ ਨਕੋਦਰ ਸਥਿਤ ਪ੍ਰਸਿੱਧ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਅਤੇ ਦਰਬਾਰ ਪ੍ਰਬੰਧਕਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
Publish Date: Sun, 19 Jul 2026 03:34 PM (IST)
Updated Date: Sun, 19 Jul 2026 04:02 PM (IST)
ਧੀਰਜ ਮਰਵਾਹਾ, ਨਕੋਦਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੁਝ ਹੀ ਪਲਾਂ ਵਿੱਚ ਨਕੋਦਰ ਸਥਿਤ ਪ੍ਰਸਿੱਧ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿੱਚ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਵੀ ਮੌਜ਼ੂਦ ਹਨ।
ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਇੱਥੇ ਪਹੁੰਚ ਕੇ ਪੰਜਾਬ ਦੀ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਆਪਸੀ ਭਾਈਚਾਰੇ ਲਈ ਦੁਆ ਕਰਨਗੇ। ਇਸ ਮੌਕੇ ਦਰਬਾਰ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਪੁਲਿਸ ਫੋਰਸ ਤਾਇਨਾਤ ਹੈ।
ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਜਿੱਥੇ ਪ੍ਰਬੰਧਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੀ ਦਰਬਾਰ ਵਿਖੇ ਮੌਜੂਦ ਹਨ। ਸੰਗਤਾਂ ਵੱਲੋਂ ਮੁੱਖ ਮੰਤਰੀ ਦਾ ਸਵਾਗਤ ਕਰਨ ਲਈ ਤਿਆਰੀਆਂ ਕੀਤੀਆਂ ਗਈਆਂ ਹਨ।
ਦਰਬਾਰ ਬਾਪੂ ਲਾਲ ਬਾਦਸ਼ਾਹ ਜੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸਭ ਨੂੰ ਵਧਾਈ ਦਿੱਤੀ। ਉਨ੍ਹਾਂ ਪੰਜਾਬ ਦੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ, ਆਪਸੀ ਪਿਆਰ ਅਤੇ ਧਾਰਮਿਕ ਸਦਭਾਵਨਾ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹੀ ਪੰਜਾਬ ਦੀ ਅਸਲ ਪਛਾਣ ਹੈ।
ਮੁੱਖ ਮੰਤਰੀ ਨੇ ਸੂਫ਼ੀ ਗਾਇਕ ਹੰਸ ਰਾਜ ਹੰਸ ਦੀ ਵੀ ਖੁੱਲ੍ਹ ਕੇ ਤਾਰੀਫ਼ ਕੀਤੀ। ਉਨ੍ਹਾਂ ਹੰਸ ਰਾਜ ਹੰਸ ਨਾਲ ਜੁੜੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕਰਦਿਆਂ ਉਨ੍ਹਾਂ ਦੇ ਸੰਗੀਤ ਅਤੇ ਸਮਾਜਿਕ ਯੋਗਦਾਨ ਦੀ ਸਰਾਹਨਾ ਕੀਤੀ। ਸਮਾਗਮ ਦੌਰਾਨ ਦੋਵਾਂ ਸ਼ਖ਼ਸੀਅਤਾਂ ਵਿਚਾਲੇ ਨਿੱਘਾ ਮਾਹੌਲ ਦੇਖਣ ਨੂੰ ਮਿਲਿਆ, ਜਿਸ ਨੂੰ ਸੰਗਤ ਨੇ ਤਾੜੀਆਂ ਨਾਲ ਸਵਾਗਤ ਕੀਤਾ।