- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਮਾਨ ਨਾਲ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਤੇ ਕੌਂਸਲਰਾਂ ਦੀ ਅਹਿਮ ਮੁਲਾਕਾਤ

-ਆਗਾਮੀ ਚੋਣਾਂ ਦੀ ਰਣਨੀਤੀ, ਪਾਰਟੀ ਦੀ ਮਜ਼ਬੂਤੀ ਤੇ ਵਿਕਾਸ ਕਾਰਜਾਂ ਸਬੰਧੀ ਹੋਈ ਵਿਸਤ੍ਰਿਤ ਚਰਚਾ
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ :
ਆਗਾਮੀ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਸਾਬਕਾ ਡਿਪਟੀ ਮੇਅਰ, ਕੌਂਸਲਰਾਂ ਅਤੇ ਵਾਰਡ ਇੰਚਾਰਜਾਂ ਦੇ ਵਫ਼ਦ ਨੇ ਜਲੰਧਰ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਆਗਾਮੀ ਚੋਣਾਂ ਦੀ ਰਣਨੀਤੀ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਸ਼ਹਿਰ ਦੇ ਵਿਕਾਸ ਕਾਰਜਾਂ ਸਮੇਤ ਵੱਖ-ਵੱਖ ਅਹਿਮ ਮੁੱਦਿਆਂ 'ਤੇ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਮੁੱਖ ਮੰਤਰੀ ਨੂੰ ਜ਼ਿਲ੍ਹੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਕੀਤੇ ਜਾ ਰਹੇ ਸੰਪਰਕ ਬਾਰੇ ਵੀ ਜਾਣੂ ਕਰਵਾਇਆ।
ਮੁਲਾਕਾਤ ਉਪਰੰਤ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੇ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਆਗਾਮੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਭਰੋਸਾ ਵੀ ਪ੍ਰਗਟਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਚੋਣਾਂ ਦੀਆਂ ਤਿਆਰੀਆਂ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ ਹਲਕਾ ਇੰਚਾਰਜਾਂ ਤੇ ਐਲਾਨੇ ਉਮੀਦਵਾਰਾਂ ਨਾਲ ਆਗਾਮੀ ਚੋਣਾ ਨੂੰ ਲੈ ਕੇ ਵਿਚਾਰ ਚਰਚਾ ਕਰ ਸਕਦੇ ਹਨ। 18 ਨਵੰਬਰ ਨੂੰ ਸ਼ਾਹਕੋਟ ਵਿਖੇ ਲੋਕ ਮਿਲਣੀ ਵਿਚ ਵੀ ਸ਼ਿਰਕਤ ਕਰਨਗੇ। ਇਸ ਮੌਕੇ ਗੌਰਵ ਪੁਰੀ, ਦੀਪਕ ਸ਼ਾਰਦਾ, ਗੁਰਨਾਮ ਸਿੰਘ, ਮਨਜੀਤ ਕੌਰ, ਸ਼ਬਨਮ ਦੁੱਗਲ, ਰੋਮੀ ਵਧਵਾ, ਓਂਕਾਰ ਰਾਜੀਵ ਟਿੱਕਾ, ਰਾਜ ਕੁਮਾਰ ਰਾਜੂ, ਸੁਦੇਸ਼ ਭਗਤ, ਗੁਰਜੀਤ ਸਿੰਘ ਘੁੰਮਣ, ਅਮਨ, ਹਰਜਿੰਦਰ ਸਿੰਘ ਲਾਡਾ, ਕਮਲਜੀਤ ਸਿੰਘ ਭਾਟੀਆ, ਹਰਸਿਮਰਨਜੀਤ ਸਿੰਘ ਬੰਟੀ, ਸੁਭਾਸ਼ ਗੋਰੀਆ, ਬਲਵਿੰਦਰ ਕੁਮਾਰ, ਕਮਲ ਕੁਮਾਰ, ਐਡਵੋਕੇਟ ਸੰਦੀਪ ਵਰਮਾ, ਭਰਤ ਭੂਸ਼ਣ, ਮੁਕੇਸ਼ ਸੇਠੀ, ਸੌਰਵ ਸੇਠ, ਡਾ. ਮੁਨੀਸ਼ ਕਾਰਲੁਪੀਆ, ਹਰਚਰਨ ਸਿੰਘ ਸੰਧੂ, ਆਸ਼ਾ ਰਾਣੀ ਸਮਰਾਈ ਅਤੇ ਅਸ਼ਵਨੀ ਬੱਬਰ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।