ਪੰਜਾਬ ਨੂੰ ਮਿਲੀ ਵੱਡੀ ਸੌਗਾਤ : CM ਮਾਨ ਤੇ ਸੰਤ ਨਿਰੰਜਨ ਦਾਸ ਨੇ ਰੱਖਿਆ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਨਜ਼ਦੀਕ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਸੱਚਖੰਡ ਬੱਲਾਂ ਦੇ ਨੇੜਲੇ ਪਿੰਡ ਨੌਗੱਜਾ ਵਿਖੇ ਵਿਸ਼ਵ ਪ੍ਰਸਿੱਧ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਰੱਖਣਗੇ। ਇਸ ਲਾਸਾਨੀ ਪ੍ਰੋਜੈਕਟ ਨਾਲ ਜਿੱਥੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਹੀ ਗੁਰੂ ਸਾਹਿਬ ਦੀ ਬਾਣੀ ਅਤੇ ਵਿਚਾਰਧਾਰਾ ਨੂੰ ਵਿਸ਼ਵ ਪੱਧਰ 'ਤੇ ਫੈਲਾਉਣ ਲਈ ਇਹ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗਾ।
Publish Date: Sun, 09 Aug 2026 12:12 PM (IST)
Updated Date: Sun, 09 Aug 2026 01:23 PM (IST)
ਤੇਜਿੰਦਰ ਕੌਰ ਥਿੰਦ, ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਨਜ਼ਦੀਕ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਸੱਚਖੰਡ ਬੱਲਾਂ ਦੇ ਨੇੜਲੇ ਪਿੰਡ ਨੌਗੱਜਾ ਵਿਖੇ ਵਿਸ਼ਵ ਪ੍ਰਸਿੱਧ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਰੱਖ ਦਿੱਤਾ ਹੈ। ਇਸ ਲਾਸਾਨੀ ਪ੍ਰੋਜੈਕਟ ਨਾਲ ਜਿੱਥੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਹੀ ਗੁਰੂ ਸਾਹਿਬ ਦੀ ਬਾਣੀ ਅਤੇ ਵਿਚਾਰਧਾਰਾ ਨੂੰ ਵਿਸ਼ਵ ਪੱਧਰ 'ਤੇ ਫੈਲਾਉਣ ਲਈ ਇਹ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗਾ।
ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ- ਸ੍ਰੀ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਵ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜੋ ਕਿ ਪਹਿਲਾਂ ਤੋਂ ਹੀ ਕੱਢ ਲਿਆ ਗਿਆ ਹੈ। ਗੁਰੂ ਸਾਹਿਬ ਦੀ ਬਾਣੀ ਨੂੰ LED ਰਾਹੀਂ ਦਿਖਾਇਆ ਜਾਵੇਗਾ।
ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਸਾਡੇ ਪੰਜਾਬ ਦੀ ਧਰਤੀ ਬਹੁਤ ਉਪਯਾਊ ਹੈ, ਇਥੇ ਜਿਹੜਾ ਵੀ ਬੀਜ ਲਵਾਂਗੇ, ਉਹੀ ਉੱਗ ਜਾਵੇਗਾ। ਇਥੇ ਬਹੁਤ ਸਾਰੇ ਤਿਉਹਾਰ ਸਾਂਝੇ ਹਨ, ਜਿਨ੍ਹਾਂ ਨੂੰ ਅਸੀਂ ਮਿਲ ਕੇ ਮਨਾਉਂਦੇ ਹਾਂ।
ਸਰਕਾਰੀ ਸਕੂਲਾਂ ਦਾ ਕਲਿਆਣ ਕਰਨਾ ਸ਼ੁਰੂ ਕੀਤਾ ਅਤੇ ਉਥੇ ਮਾਸਟਰ ਭਰਤੀ ਕੀਤੇ। ਉਨ੍ਹਾਂ ਨੂੰ ਉਚੇਚੇ ਤੌਰ 'ਤੇ ਸਿਖਲਾਈ ਵੀ ਦਿੱਤੀ ਗਈ, ਜਿਸ ਨਾਲ ਸਰਕਾਰੀ ਸਕੂਲਾਂ 'ਚ ਪੜ੍ਹਾਈ ਦਾ ਪੱਧਰ ਹੋਰ ਉੱਚਾ ਚੁੱਕਿਆ। 2021 'ਚ 80 ਬੱਚਿਆਂ ਨੇ NEET ਪਾਸ ਕੀਤਾ ਸੀ ਜਦੋਂ । ਸਾਡੀ ਸਰਕਾਰ ਦੌਰਾਨ 882 ਬੱਚਿਆਂ ਨੇ NEET ਪਾਸ ਕੀਤਾ।
ਦੱਸ ਦਈਏ ਕਿ ਕੈਬਨਿਟ ਮੰਤਰੀ ਮਹਿੰਦਰ ਭਗਤ, ਹਰਭਜਨ ਸਿੰਘ ਈਟੀਓ, ਤਰੁਣਪ੍ਰੀਤ ਸਿੰਘ ਸੌਂਦ, ਡਾ਼ ਰਵਜੋਤ, ਮੇਅਰ ਵਿਨੀਤ ਧੀਰ, ਹਲਕਾ ਇੰਚਾਰਜ ਨਿਤਿਨ ਕੋਹਲੀ, ਹਰਪਾਲ ਚੀਮਾ, ਦੀਪਕ ਬਾਲੀ, ਲਾਲ ਚੰਦ ਕਟਾਰੂਚੱਕ ਤੇ ਸੰਤ ਸਮਾਜ ਦੀਆਂ ਮਾਨਯੋਗ ਸ਼ਖਸ਼ੀਅਤਾਂ ਵੀ ਸਟੇਜ 'ਤੇ ਮੌਜੂਦ ਹਨ। ਉਥੇ ਹੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨਕੋਦਰ ਦੀ ਵਿਧਾਇਕ ਇੰਦਰਜੀਤ ਕੌਰ ਮਾਨ, ਦੀਪਕ ਬਾਲੀ ਪਹੁੰਚੇ ਹਨ। ਗਰਮੀ ਅਤੇ ਹੁਮਸ ਦੇ ਬਾਵਜੂਦ ਵੀ ਸੰਗਤਾਂ 'ਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਥੋੜੀ ਦੇਰ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚਣ ਵਾਲੇ ਹਨ।
ਦੀਪਕ ਬਾਲੀ ਨੇ ਕਿਹਾ- ਸ਼੍ਰੀ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਸੰਤ ਮਹਾਂਪੁਰਖਾਂ ਵੱਲੋਂ ਰੱਖਿਆ ਜਾ ਰਿਹਾ ਕਿ ਵਿਦਿਆ ਦਾ ਕੇਂਦਰ ਬਣੇਗਾ। ਇਹ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਕਰੇਗਾ। ਸੰਤ ਨਿਰੰਜਨ ਦਾਸ ਜੀ ਡੇਰਾ ਸੱਚਖੰਡ ਬੱਲਾ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਤ ਪ੍ਰਦੀਪ, ਸੰਤ ਤੇਜਾ ਸਿੰਘ, ਸੰਤ ਪ੍ਰਗਟ ਨਾਥ, ਸੰਤ ਨਿਰਮਲ ਦਾਸ ਵਾਲੇ ਅਤੇ ਸੰਤ ਲੇਖਰਾਜ ਅੱਜ ਨੀਂਹ ਪੱਥਰ ਰੱਖਣਗੇ, ਜੋ ਸੰਗਤ ਬਹੁਤ ਵਡਭਾਗੀ ਹੈ।
ਇਹ ਅਧਿਐਨ ਕੇਂਦਰ ਲਗਭਗ 10 ਏਕੜ ਜ਼ਮੀਨ 'ਤੇ 25 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਇਸ ਇਤਿਹਾਸਕ ਕਾਰਜ ਲਈ 6.25 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਸਮਾਗਮ ਦੌਰਾਨ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਦੀ ਸਰਪ੍ਰਸਤੀ ਹੇਠ ਮੁੱਖ ਮੰਤਰੀ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕਰਨਗੇ। ਉੱਚ-ਪੱਧਰੀ ਖੋਜ ਕੇਂਦਰ ਗੁਰੂ ਰਵਿਦਾਸ ਜੀ ਦੀ ਬਾਣੀ, ਸਮਾਜਿਕ ਬਰਾਬਰੀ ਦੇ ਸੰਦੇਸ਼ ਅਤੇ ਮਾਨਵਤਾਵਾਦੀ ਫ਼ਲਸਫ਼ੇ 'ਤੇ ਪੀ.ਐਚ.ਡੀ. ਅਤੇ ਉੱਚ-ਪੱਧਰੀ ਖੋਜ ਕਰਨ ਵਾਲੇ ਵਿਦਵਾਨਾਂ ਲਈ ਵਿਸ਼ੇਸ਼ ਲਾਇਬ੍ਰੇਰੀ ਅਤੇ ਰਿਸਰਚ ਬਲਾਕ ਤਿਆਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੇਂਦਰ ਵਿੱਚ ਇੱਕ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਬਣਾਈ ਜਾਵੇਗੀ , ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ, ਯਾਤਰਾਵਾਂ ਅਤੇ ਬਾਣੀ ਨਾਲ ਸਬੰਧਤ ਇਤਿਹਾਸਕ ਦਸਤਾਵੇਜ਼ ਸੰਭਾਲੇ ਜਾਣਗੇ। ਇਥੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਖੋਜਾਰਥੀਆਂ ਲਈ ਸੈਮੀਨਾਰ ਹਾਲ ਅਤੇ ਰਹਿਣ-ਸਹਿਣ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ।