- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਇੱਥੇ ਮੱਥਾ ਟੇਕਿਆ ਤੇ ਪ੍ਰਗਤੀਸ਼ੀਲ ਤੇ ਆਤਮ-ਨਿਰਭਰ ਪੰਜਾਬ ਦਾ ਸੁਪਨਾ ਦੇਖਦੇ ਹੋਏ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਦੇ ਨਾਲ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਚ ਨਵੇਂ ਐਸਟ੍ਰੋਟਰਫ ਦਾ ਉਦਘਾਟਨ ਕੀਤਾ।

ਜਾਗਰਣ ਸੰਵਾਦਦਾਤਾ, ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪਿੰਡ ਸੀਚੇਵਾਲ ਵਿਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਖੇਤਾਂ ਤੱਕ 21 ਹਜ਼ਾਰ ਕਿਊਸਕ ਪਾਣੀ ਪਹੁੰਚਾਇਆ ਹੈ, ਜਿਹੜਾ ਦੋ ਭਾਖੜਾ ਨਹਿਰਾਂ ਦੇ ਬਰਾਬਰ ਹੈ। ਵਾਤਾਵਰਣ ਦੀ ਸੰਭਾਲ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਸਦਕਾ 21 ਲੱਖ ਕਿਊਬਿਕ ਮੀਟਰ ਜ਼ਮੀਨ ਹੇਠਲੇ ਪਾਣੀ ਨੂੰ ਰੀਚਾਰਜ ਕੀਤਾ ਹੈ। ਇਸ ਨਾਲ ਕਈ ਇਲਾਕਿਆਂ ’ਚ ਜ਼ਮੀਨੀ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਪੰਜਾਬ ਸੰਸਾਰ ਪੱਧਰ ਦੇ ਸਰਕਾਰੀ ਸਕੂਲਾਂ, ਹਸਪਤਾਲਾਂ, ਸੜਕਾਂ ਤੇ ਖੇਡ ਸਹੂਲਤਾਂ ਦੇ ਜ਼ਰੀਏ ਤੇਜ਼ੀ ਨਾਲ ਬਦਲਾਅ ਵੱਲ ਅੱਗੇ ਵੱਧ ਰਿਹਾ ਹੈ ਤੇ ਰੰਗਲਾ ਪੰਜਾਬ ਦੇ ਰੰਗ ਉਭਰਣ ਲੱਗੇ ਹਨ। ਮੁੱਖ ਮੰਤਰੀ ਇੱਥੇ ਸੰਤ ਬਾਬਾ ਅਵਤਾਰ ਸਿੰਘ ਦੀ 38ਵੀਂ ਬਰਸੀ ਦੇ ਪ੍ਰੋਗਰਾਮ ’ਚ ਪਹੁੰਚੇ ਸਨ। ਉਨ੍ਹਾਂ ਇੱਥੇ ਮੱਥਾ ਟੇਕਿਆ ਤੇ ਪ੍ਰਗਤੀਸ਼ੀਲ ਤੇ ਆਤਮ-ਨਿਰਭਰ ਪੰਜਾਬ ਦਾ ਸੁਪਨਾ ਦੇਖਦੇ ਹੋਏ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਦੇ ਨਾਲ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਚ ਨਵੇਂ ਐਸਟ੍ਰੋਟਰਫ ਦਾ ਉਦਘਾਟਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ। ਇੱਥੇ ਨਫਰਤ ਤੇ ਵੈਰ ਨੂੰ ਛੱਡ ਕੇ ਸਾਰਾ ਕੁਝ ਉੱਗ ਸਕਦਾ ਹੈ। ਪੰਜਾਬ ਮਹਾਨ ਗੁਰੂਆਂ, ਸੰਤਾਂ ਤੇ ਰਿਸ਼ੀਆਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ। ਪੰਜਾਬੀ ਇਕਜੁੱਟ ਹੋ ਕੇ ਉਨ੍ਹਾਂ ਫੁੱਟ ਪਾਉਣ ਵਾਲੀਆਂ ਤਾਕਤਾਂ ਨੂੰ ਕਰਾਰਾ ਜਵਾਬ ਦੇਣ, ਜਿਹੜੀਆਂ ਸੂਬੇ ਦੀ ਸ਼ਾਂਤੀ, ਭਾਈਚਾਰਾ ਤੇ ਫਿਰਕੂ ਭਾਈਚਾਰੇ ਦੀਆਂ ਦੁਸ਼ਮਣ ਹਨ। ਜਿਹੜੇ ਲੋਕ ਫਿਰਕੂ ਭਾਈਚਾਰਾ ਵਿਗਾੜਣ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਪੰਜਾਬ ਦੇ ਦੁਸ਼ਮਣ ਹਨ। ਕੁਝ ਸਿਆਸੀ ਪਾਰਟੀਆਂ ਧਰਮ ਦੇ ਨਾਂ ’ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਦੀ ਸਿਆਸੀ ਫਿਰਕਿਆਂ ’ਚ ਫੁੱਟ ਪਾਉਣ ਤੇ ਫਿਰ ਵੋਟਾਂ ਲਈ ਦੋਵਾਂ ਧਿਰਾਂ ਨੂੰਡਰਾਉਣ ਦੇ ਇਰਦ-ਗਿਰਦ ਘੁੰਮਦੀਆਂ ਹਨ। ਲੋਕਾਂ ਨੂੰ ਅਜਿਹੀ ਸਿਆਸਤ ਤੋਂ ਚੌਕਸ ਰਹਿਣਾ ਚਾਹੀਦਾ ਹੈ। ਆਮ ਆਦਮੀ ਪਾਰਟੀ ਅਜਿਹੀ ਸਿਆਸਤ ’ਚ ਭਰੋਸਾ ਨਹੀਂ ਰੱਖਦੀ।
ਗੁਰਬਾਣੀ ਦੇ ਬਚਨ ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤ ਮਹਤ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਤੇ ਧਰਤੀ ਨੂੰ ਮਾਤਾ ਦੇ ਬਰਾਬਰ ਮੰਨਿਆ ਹੈ। ਗੁਰੂ ਸਾਹਿਬ ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਕੁਦਰਤ ਦਾ ਸਨਮਾਨ ਕਰਨ ਦੀ ਚਿਤਾਵਨੀ ਦਿੱਤੀ ਸੀ ਪਰ ਬਦਕਿਸਮਤੀ ਨਾਲ ਇਨਸਾਨ ਨਾਕਾਮ ਰਿਹਾ ਹੈ। ਅਸੀਂ ਆਪਣੇ ਜੀਵਨ ਵਿਚ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਅਪਣਾਈਏ। ਵਾਤਾਵਰਣ ਬਚਾਉਣ ਦਾ ਸੰਕਲਪ ਲੈ ਕੇ ਪੰਜਾਬ ਦੀ ਪੁਰਾਣੀ ਸ਼ਾਨ ਨੂੰ ਵਾਪਸ ਲਿਆਓ। ਸਰਕਾਰ ਇਸ ਨੇਕ ਕੰਮ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਲੋਕ ਵੱਧ ਤੋਂ ਵੱਧ ਬੂਟੇ ਲਗਾ ਕੇ ਸਰਕਾਰ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਧਾਰਮਿਕ ਤੇ ਅਧਿਆਤਮਕ ਆਗੂਆਂ ਨੂੰ ਮਿਲਣ ਲਈ ਉਤਸੁਕ ਰਹਿੰਦੇ ਹਨ ਕਿਉਂਕਿ ਉਹ ਸੜਕਾਂ ਬਣਾਉਣ, ਸ਼ੈੱਡ ਬਣਾਉਣ, ਸ਼ਰਧਾਲੂਆਂ ਲਈ ਲੰਗਰ ਦਾ ਪ੍ਰਬੰਧ ਕਰਨ, ਨਹਿਰਾਂ ਤੇ ਪਾਣੀ ਦੀਆਂ ਨਾਲੀਆਂ ਦੀ ਸਫਾਈ ਕਰਨ, ਵਾਤਾਵਰਣ ਦੀ ਰੱਖਿਆ ਕਰਨ ਤੇ ਮਨੁੱਖਤਾ ਦੀ ਨਿਰਸਵਾਰਥ ਸੇਵਾ ਕਰਨ ਦੀ ਗੱਲ ਕਰਦੇ ਹਨ। ਇਹ ਮਾਣ ਦੀ ਗੱਲ ਹੈ ਕਿ ਮਸ਼ਹੂਰ ਵਾਤਾਵਰਣ ਪ੍ਰੇਮੀ ਤੇ ਰਾਜਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮਾਡਲ ਨਾਲ ਬਹੁਮੁੱਲਾ ਯੋਗਦਾਨ ਦੇ ਰਹੇ ਹਨ। ਜਦੋਂ ਵੀ ਬਾਬਾ ਜੀ ਸੰਸਦ ਵਿਚ ਬੋਲਦੇ ਹਨ, ਕੋਈ ਉਨ੍ਹਾਂ ਨੂੰ ਰੋਕਦਾ ਨਹੀਂ। ਹਰ ਕੋਈ ਜਾਣਦਾ ਹੈ ਕਿ ਉਹ ਹਮੇਸ਼ਾ ਸਮਾਜ, ਵਾਤਾਵਰਣ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬੋਲਦੇ ਹਨ। 38 ਸਾਲ ਪਹਿਲਾਂ ਇਹ ਥਾਂ ਰੇਤ ਦੇ ਟਿੱਬਿਆਂ ਨਾਲ ਢਕੀ ਸੀ। ਇੱਥੇ ਮੂੰਗਫਲੀ ਤੇ ਛੋਟੀਆਂ ਫਸਲਾਂ ਉਗਦੀਆਂ ਸਨ। ਬਾਬਾ ਜੀ ਦੀ ਕੋਸ਼ਿਸ਼ ਨਾਲ ਹੁਣ ਹਰੇ-ਭਰੇ ਵਾਤਾਵਰਣ ’ਚ ਬਦਲ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਬਿਨਾ ਕਿਸੇ ਢਿੱਲ ਤੋਂ ਬੇਅਦਬੀ ਦੇ ਖਿਲਾਫ਼ ਸਖਤ ਕਾਨੂੰਨ ਬਣਾਇਆ ਹੈ। ਡਾ. ਅੰਬੇਡਕਰ ਦੀ ਵਿਚਾਰਧਾਰਾ ਮੁਤਾਬਕ ਸਿੱਖਿਆ ਤੇ ਸਿਹਤ ਸਹੂਲਤਾਂ ਨਾਲ ਲੋਕਾਂ ਦੀ ਜੀਵਨ ਬਿਹਤਰ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਕਾਲਜ ਬਣਾਏ ਹਨ ਤੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਹੈ, ਤਾਂ ਜੋ ਸਾਡੇ ਬੱਚੇ ਸੰਸਾਰ ਪੱਧਰ ਦੇ ਮੁਕਾਬਲੇ ਦੇ ਮੁਤਾਬਕ ਤਿਆਰ ਹੋ ਸਕਣ। ਸਰਕਾਰ ਲੁਧਿਆਣਾ ਦੇ ਬੁੱਢਾ ਦਰਿਆ ਨੂੰ ਸੁਰਜੀਤ ਕਰਨ ਤੇ ਇੱਥੇ ਸਾਫ਼ ਪਾਣੀ ਦਾ ਪ੍ਰਵਾਹ ਬਹਾਲ ਕਰਨ ਲਈ ਵੀ ਕੰਮ ਕਰ ਰਹੀ ਹੈ। ਸਰਕਾਰ ਨੇ ਨਹਿਰੀ ਸਿੰਚਾਈ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਇਆ ਹੈ। ‘ਆਪ’ ਸਰਕਾਰ ਪੰਜਾਬ ਦੀ ਭਲਾਈ, ਵਿਕਾਸ ਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਵਚਨਬੱਧ ਹੈ।
-----------
ਬੰਨ੍ਹਾਂ ਨੂੰ ਪੱਕਾ ਕਰਨ ਦਾ ਕੀਤਾ ਐਲਾਨ : ਮੁੱਖ ਮੰਤਰੀ ਨੇ ਪੰਜਾਬ ਨੂੰ ਹੜ੍ਹ ਵਰਗੀ ਆਫਤ ਨਾਲ ਨਿਪਟਣ ਲਈ ਨਦੀਆਂ ਤੇ ਨਾਲਿਆਂ ਦੇ ਬੰਨ੍ਹ ਪੱਕਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੰਤ ਬਾਬਾ ਬਲਬੀਰ ਸਿੰਘ ਵਾਤਾਵਰਣ ਤੇ ਨਦੀਆਂ ਦੀ ਸਫਾਈ ’ਚ ਅਹਿਮ ਭੂਮਿਕਾ ਨਿਭਾ ਰਹੇ ਹਨ, ਇਸ ਲਈ ਉਹ ਦੱਸਣ ਕਿ ਕਿੱਥੇ-ਕਿੱਥੇ ਕੰਮ ਕਰਨ ਦੀ ਲੋੜ ਹੈ। ਸਰਕਾਰ ਇਸ ਨੂੰ ਤਰਜੀਹ ’ਤੇ ਪੂਰਾ ਕਰੇਗੀ ਤਾਂ ਜੋ ਇਸ ਵਾਰੀ ਪਿੰਡਾਂ ਨੂੰ ਹੜ੍ਹਾਂ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵਿਸ਼ੇਸ਼ ਤੌਰ 'ਤੇ ਮੌਜੂਦ ਹਨ। ਸੰਤ ਸੀਚੇਵਾਲ ਦੀ ਅਗਵਾਈ ਹੇਠ ਨਿਰਮਲ ਕੁਟੀਆ ਵਿਖੇ ਹਰ ਸਾਲ ਇਹ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ, ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰੀ ਭਰਦੀਆਂ ਹਨ।
.jpg)