- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਛੋਟੇ ਹਾਥੀ ਤੇ ਕੀਆ ਕਾਰ ਦੀ ਟੱਕਰ, ਕਾਰ ਨੁਕਸਾਨੀ, ਜਾਨੀ ਨੁਕਸਾਨ ਤੋਂ ਬਚਾਅ

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਅੱਡਾ ਸਰਮਸਤਪੁਰ ’ਚ ਡੀਏਵੀ ਯੂਨੀਵਰਸਿਟੀ ਨੇੜੇ ਛੋਟੇ ਹਾਥੀ ਤੇ ਕੀਆ ਕਾਰ ਵਿਚਕਾਰ ਟੱਕਰ ਹੋ ਗਈ। ਹਾਦਸੇ ’ਚ ਕਾਰ ਮਾਮੂਲੀ ਤੌਰ ’ਤੇ ਨੁਕਸਾਨੀ ਗਈ, ਜਦਕਿ ਚਾਲਕਾਂ ਦਾ ਬਚਾਅ ਰਿਹਾ ਤੇ ਕੋਈ ਵੀ ਜ਼ਖ਼ਮੀ ਨਹੀਂ ਹੋਇਆ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏਐੱਸਆਈ ਰਣਧੀਰ ਸਿੰਘ ਨੇ ਦੱਸਿਆ ਕਿ 19 ਅਕਤੂਬਰ ਦੀ ਸ਼ਾਮ ਕਰੀਬ 5:30 ਵਜੇ ਉਨ੍ਹਾਂ ਦੀ ਟੀਮ ਨੂੰ ਐੱਮਡੀਟੀ ਡਿਵਾਈਸ ਰਾਹੀਂ ਹਾਦਸੇ ਦੀ ਸੂਚਨਾ ਮਿਲੀ। ਐੱਸਐੱਸਐੱਫ ਦੀ ਟੀਮ ਮੌਕੇ ’ਤੇ ਪਹੁੰਚੀ ਤੇ ਜਾਂਚ ਦੌਰਾਨ ਪਤਾ ਲੱਗਾ ਕਿ ਕਾਰ ਨੰਬਰ ਪੀਬੀ-07-ਸੀਐੱਨ-0679, ਜਿਸ ਨੂੰ ਅਵਤਾਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਅੱਬੋਵਾਲ, ਜ਼ਿਲ੍ਹਾ ਹੁਸ਼ਿਆਰਪੁਰ ਚਲਾ ਰਿਹਾ ਸੀ, ਦੀ ਟੱਕਰ ਟਾਟਾ ਏਸ (ਛੋਟਾ ਹਾਥੀ) ਨੰਬਰ ਪੀਬੀ-08-ਐੱਫਪੀ-8243 ਨਾਲ ਹੋ ਗਈ। ਛੋਟਾ ਹਾਥੀ ਅੰਗਰੇਜ਼ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਚਲਾ ਰਿਹਾ ਸੀ। ਹਾਦਸੇ ’ਚ ਕਾਰ ਨੂੰ ਮਾਮੂਲੀ ਨੁਕਸਾਨ ਪਹੁੰਚਿਆ ਪਰ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ। ਏਐੱਸਆਈ ਰਣਧੀਰ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਨੇ ਰਾਜ਼ੀਨਾਮਾ ਕਰ ਲਿਆ। ਇਸ ਦੌਰਾਨ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮੌਕੇ ’ਤੇ ਆਵਾਜਾਈ ਸੁਚਾਰੂ ਢੰਗ ਨਾਲ ਚਾਲੂ ਕਰਵਾਈ।