ਗੋਰਵਮਈ ਸ਼ਹਾਦਤਾਂ ਦੀ ਯਾਦ ਕਰਦਿਆਂ ਚ ਦਸ ਦਿਨਾਂ ਮਹਾਨ ਗੁਰਮਤਿ ਸਮਾਗਮਾ ਦੀ ਲੜੀ 16 ਤੋਂ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸਿੱਖ ਇਤਿਹਾਸ ਦੇ ਸਭ ਤੋਂ ਗੌਰਵਮਈ ਪਲਾਂ ਨੂੰ ਸਮਰਪਿਤ, ਦਸਮੇਸ਼ ਪਿਤਾ ਧੰਨ-ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਤੇ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਤੇ ਅਨੇਕਾਂ ਸਿੱਖਾਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਯਾਦ ਕਰਦਿਆਂ ਸ਼ਾਹਕੋਟ ਵਿਖੇ ਦਸ ਦਿਨਾ ਮਹਾਨ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ ਕੀਤੀ ਜਾ ਰਹੀ ਹੈ। ਇਹ ਵਿਸ਼ਾਲ ਸਮਾਗਮ 16 ਦਸੰਬਰ ਤੋਂ ਸ਼ੁਰੂ ਹੋ ਕੇ 25 ਦਸੰਬਰ 2025 ਤੱਕ ਰੋਜ਼ਾਨਾ ਸ਼ਾਮ ਨੂੰ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਪੋਸਟਰ ਜਾਰੀ ਕਰਦਿਆਂ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਕਾਰਜਕਾਰੀ ਮੈਂਬਰ ਤੇ ਪ੍ਰਧਾਨ ਮਾਸਟਰ ਬਲਜੀਤ ਸਿੰਘ, ਗੁਰਮੁਖ ਸਿੰਘ ਬਾਟੂ, ਪਰਮਜੀਤ ਸਿੰਘ ਖਾਲਸਾ, ਜਸਵਿੰਦਰ ਸਿੰਘ ਮੰਗਾ, ਅਕੱਤਰ ਸਿੰਘ, ਅਮਨਦੀਪ ਸਿੰਘ ਵਾਲੀਆ, ਮਨਮੀਤ ਸਿੰਘ, ਹਰਵਿੰਦਰ ਸਿੰਘ, ਜਸਕਰਨ ਸਿੰਘ, ਨਰਿੰਦਰਪਾਲ ਸਿੰਘ, ਤੇਜਮੋਹਨ ਸਿੰਘ, ਧਰਮਿੰਦਰ ਸਿੰਘ, ਗੁਰਦੇਵ ਸਿੰਘ, ਕੁਲਵਿੰਦਰ ਸਿੰਘ, ਰਸ਼ਪਾਲ ਸਿੰਘ, ਪ੍ਰਿਤਪਾਲ ਸਿੰਘ ਨੇ ਦੱਸਿਆ ਰੋਜ਼ਾਨਾ ਸ਼ਾਮ 6 ਵਜੇ ਤੋਂ 8:30 ਵਜੇ ਤੱਕ ਹੋਣ ਵਾਲੇ ਇਨ੍ਹਾਂ ਵਿਸ਼ੇਸ਼ ਗੁਰਮਤਿ ਦੀਵਾਨਾਂ ਵਿਚ ਪੰਥ ਦੇ ਪ੍ਰਸਿੱਧ ਰਾਗੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕਰਨਗੇ। ਕੀਰਤਨ ਦੀ ਸੇਵਾ ਨਿਭਾਉਣ ਲਈ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹਜ਼ੂਰੀ ਰਾਗੀ ਭਾਈ ਸੁਖਵੰਤ ਸਿੰਘ, ਭਾਈ ਬਲਵਿੰਦਰ ਸਿੰਘ (ਜਲੰਧਰ), ਭਾਈ ਸਰਬਜੀਤ ਸਿੰਘ, ਭਾਈ ਸੰਤੋਖ ਸਿੰਘ ਤੇ ਭਾਈ ਗੁਰਜੰਟ ਸਿੰਘ ਦੇ ਜਥੇ ਸੁਲਤਾਨਪੁਰ ਲੋਧੀ, ਭਾਈ ਚਮਕੌਰ ਸਿੰਘ (ਜਲੰਧਰ), ਭਾਈ ਇੰਦਰਜੀਤ ਸਿੰਘ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਮੁੱਖ ਤੌਰ