ਟੈਕਸ ਨਾ ਭਰਨ ਵਾਲੇ ਵਪਾਰਕ ਅਦਾਰਿਆਂ ਨੂੰ ਕੀਤਾ ਜਾਵੇਗਾ ਸੀਲ : ਈਓ
ਟੈਕਸ ਨਾ ਭਰਨ ਵਾਲੇ ਵਪਾਰਕ ਅਦਾਰਿਆਂ ਨੂੰ ਕੀਤਾ ਜਾਵੇਗਾ ਸੀਲ : ਈਓ
Publish Date: Wed, 18 Mar 2026 08:08 PM (IST)
Updated Date: Wed, 18 Mar 2026 08:10 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਨਗਰ ਪੰਚਾਇਤ ਸ਼ਾਹਕੋਟ ਨੇ ਸ਼ਹਿਰ ਦੇ ਪ੍ਰਾਪਰਟੀ ਟੈਕਸ ਧਾਰਕਾਂ ਨੂੰ ਬਕਾਇਆ ਟੈਕਸ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ। ਗੱਲਬਾਤ ਕਰਦਿਆਂ ਕਾਰਜ ਸਾਧਕ ਅਫਸਰ ਜਗਤਾਰ ਸਿੰਘ ਨੇ ਦੱਸਿਆ ਕਿ ਟੈਕਸ ਨਾ ਭਰਨ ਵਾਲੇ ਵਪਾਰਕ ਅਦਾਰਿਆਂ ਦੇ ਮਾਲਕਾਂ ਨੂੰ ਨਗਰ ਪੰਚਾਇਤ ਵੱਲੋਂ ਤਿਆਰ ਕੀਤੀ ਗਈ ਡਿਫਾਲਟਰ ਸੂਚੀ ਵਿਚ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਡਿਫਾਲਟਰਾਂ ਨਾਲ ਦਫ਼ਤਰ ਵੱਲੋਂ ਲਗਾਤਾਰ ਸੰਪਰਕ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਨੋਟਿਸ ਵੀ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਉਹ ਜਲਦ ਤੋਂ ਜਲਦ ਆਪਣਾ ਬਣਦਾ ਟੈਕਸ ਜਮ੍ਹਾਂ ਕਰਵਾ ਸਕਣ। ਵਾਰ-ਵਾਰ ਸੂਚਿਤ ਕਰਨ ਦੇ ਬਾਵਜੂਦ ਕਈ ਪ੍ਰਾਪਰਟੀ ਟੈਕਸ ਧਾਰਕਾਂ ਵੱਲੋਂ ਆਪਣੇ ਵਪਾਰਕ ਅਦਾਰਿਆਂ ਦਾ ਪਿਛਲੇ ਸਾਲਾਂ ਦਾ ਬਕਾਇਆ ਜਮ੍ਹਾਂ ਨਹੀਂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 25 ਮਾਰਚ ਤੈਅ ਕੀਤੀ ਗਈ ਹੈ। ਇਸ ਤੋਂ ਬਾਅਦ ਨਗਰ ਪੰਚਾਇਤ ਵੱਲੋਂ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਵਪਾਰਕ ਅਦਾਰਿਆਂ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਦੇ ਵਪਾਰਕ ਅਦਾਰਿਆਂ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਾਪਰਟੀ ਦੀ ਸੀਲਿੰਗ ਵਰਗੀ ਸਖ਼ਤ ਕਾਰਵਾਈ ਤੋਂ ਬਚਣ ਲਈ ਹਰ ਹਾਲਾਤ ’ਚ 25 ਮਾਰਚ ਤਕ ਬਕਾਇਆ ਟੈਕਸ ਦਫ਼ਤਰ ਵਿਖੇ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ।