ਕਮਿਸ਼ਨਰ ਧੰਨਪ੍ਰੀਤ ਕੌਰ ਵੱਲੋਂ ਜਮਸ਼ੇਰ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ
ਕਮਿਸ਼ਨਰ ਧੰਨਪ੍ਰੀਤ ਕੌਰ ਵੱਲੋਂ ਜਮਸ਼ੇਰ ਦੇ ਵੱਖ ਵੱਖ ਪੋਲਿੰਗ ਬੂਥਾਂ ਦਾ ਕੀਤਾ ਗਿਆ ਦੌਰਾ
Publish Date: Sun, 14 Dec 2025 08:40 PM (IST)
Updated Date: Mon, 15 Dec 2025 04:09 AM (IST)

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ ਪੰਜਾਬ ਭਰ ’ਚ ਚੱਲ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਜਲੰਧਰ ਦੀ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਵੱਲੋਂ ਜਲੰਧਰ ਕੈਂਟ ਹਲਕੇ ਅਧੀਨ ਆਉਂਦੇ ਜਮਸ਼ੇਰ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡੀਸੀਪੀ ਨਰੇਸ਼ ਕੁਮਾਰ ਡੋਗਰਾ, ਡੀਸੀਪੀ ਵਨੀਤ ਅਹਲਾਵਤ, ਏਡੀਸੀਪੀ-2 ਪਰਮਜੀਤ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਉਨ੍ਹਾਂ ਨਾਲ ਮੌਜੂਦ ਸਨ। ਆਪਣੀ ਇਸ ਫੇਰੀ ਦੌਰਾਨ ਪੁਲਿਸ ਕਮਿਸ਼ਨਰ ਤੇ ਅਧਿਕਾਰੀਆਂ ਵੱਲੋਂ ਪੋਲਿੰਗ ਕੇਂਦਰਾਂ ’ਚ ਤਾਇਨਾਤ ਸੁਰੱਖਿਆ ਕਰਮੀਆਂ ਕੋਲੋਂ ਸਥਿਤੀ ਦਾ ਜਾਇਜ਼ਾ ਲਿਆ ਗਿਆ। ਪੁਲਿਸ ਕਮਿਸ਼ਨਰ ਪਹਿਲਾਂ ਜਲੰਧਰ ਰੋਡ ’ਤੇ ਪੀਐੱਮ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਮਸ਼ੇਰ ਖੇੜਾ ਸਥਿਤ ਪੋਲਿੰਗ ਕੇਂਦਰ ’ਚ ਪੁੱਜੇ ਤੇ ਉਸ ਤੋਂ ਬਾਅਦ ਉਨ੍ਹਾਂ ਸਰਕਾਰੀ ਗਰਲਜ਼ ਸਮਾਰਟ ਸੀਨੀਅਰ ਸੈਕੰਡਰੀ ਜਮਸ਼ੇਰ ਖਾਸ, ਸਰਕਾਰੀ ਐਲੀਮੈਂਟਰੀ ਸਕੂਲ ਪ੍ਰਾਇਮਰੀ ਸਮਾਰਟ ਸਕੂਲ ਜਮਸ਼ੇਰ ਖਾਸ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਥਾਣਾ ਸਦਰ ਮੁਖੀ ਇੰਸ. ਸੰਜੀਵ ਸੂਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਅਮਨ-ਕਾਨੂੰਨ ਦੀ ਸਥਿਤੀ ਹੇਠ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਕਮਿਸ਼ਨਰ ਵੱਲੋਂ ਆਲਾ ਅਧਿਕਾਰੀਆਂ ਨਾਲ ਇਲਾਕੇ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸ਼ਾਂਤਮਈ ਢੰਗ ਨਾਲ ਵੋਟਿੰਗ ਪ੍ਰਕਿਰਿਆ ਮੁਕੰਮਲ ਕਰਵਾਉਣ ਲਈ ਪੁਲਿਸ ਟੀਮਾਂ ਤੇ ਇਲਾਕਾ ਵਾਸੀਆਂ ਦੀ ਸ਼ਲਾਘਾ ਕੀਤੀ।